Friday, July 17, 2026

ਭਰੂਣ ਹੱਤਿਆ ਖਿਲਾਫ਼ ਵਿਸ਼ਾਲ ਸੈਮੀਨਾਰ ਅੱਜ- ਚੇਅਰਪਰਸਨ ਵਰਿੰਦਰ ਕੌਰ ਥਾਂਦੀ ਹੋਣਗੇ ਮੁੱਖ ਮਹਿਮਾਨ

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ ਸੱਗੂ) – ਸਮਾਜ ਭਲਾਈ ਬੋਰਡ ਦੇ ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਲਾਕ ਹਰਸ਼ਾ ਛੀਨਾ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕਾ ਅਧੀਨ ਆਉਂਦੇ ਵਾਰਡ ਨੰਬਰ 59 ਵਿਚ ਪੈਂਦੇ ਚੌਧਰੀ ਫਾਰਮ ਐਂਡ ਰਿਜ਼ੋਰਟ ਵਿਖੇ ਭਲਕੇ 3 ਮਈ ਨੂੰ ਸਵੇਰੇ 10.30 ਵਜੇ ਭਰੂਣ ਹੱਤਿਆ ਖਿਲਾਫ਼ ਵਿਸ਼ਾਲ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਲਾਕ ਹਰਸ਼ਾ ਛੀਨਾ ਮੈਡਮ ਦਵਿੰਦਰ ਕੌਰ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਵਰਿੰਦਰ ਕੌਰ ਥਾਂਦੀ ਹੋਣਗੇ।ਉਨ੍ਹਾਂ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਦੇ ਆਲ ਇੰਡੀਆ ਇੰਚਾਰਜ ਸ੍ਰੀ ਤਰੁਣ ਚੁੱਘ ਅਤੇ ਸਿਵਲ ਜੱਜ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਇਸ ਸੈਮੀਨਾਰ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply