Friday, July 5, 2024

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 7 ਨੂੰ- ਸੰਧੂ

PPN0205201613ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ ਸੱਗੂ)- ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 7 ਮਈ ਨੂੰ ਬੀ. ਬੀ. ਕੇ ਡੀ. ਏ. ਵੀ ਕਾਲਜ ਫਾਰ ਵਿਮਨ, ਲਾਰੈਂਸ ਰੋਡ ਵਿਖੇ ਹੋਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਉੱਪ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਹੋਣਗੇ ਜਦਕਿ ਪੰਜਾਬ ਸਟੇਟ ਰੈੱਡ ਕਰਾਸ ਬ੍ਰਾਂਚ ਚੰਡੀਗੜ੍ਹ ਦੇ ਸਟੇਟ ਸਕੱਤਰ ਸ੍ਰੀ ਸੀ ਐਸ ਤਲਵਾੜ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ।ਇਸ ਤੋਂ ਇਲਾਵਾ ਲੋੜਵੰਦਾਂ ਨੂੰ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ। ਕਾਲਜਾਂ ਦੇ ਵਿਦਿਆਰਥੀਆਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਐਸ. ਡੀ. ਐਮ ਬਾਬਾ ਬਕਾਲਾ ਸ੍ਰੀ ਆਰ. ਕੇ ਪੋਪਲੀ, ਐਸ. ਡੀ. ਐਮ ਅਜਨਾਲਾ ਡਾ. ਅਨੂਪ੍ਰੀਤ ਕੌਰ, ਸਕੱਤਰ ਰੈੱਡ ਕਰਾਸ ਮੈਡਮ ਵਿਨੈ ਸ਼ਰਮਾ, ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply