ਅੰਮ੍ਰਿਤਸਰ 2 ਮਈ (ਗੁਰਪ੍ਰੀਤ ਸਿੰਘ) – ਜਤਿੰਦਰ ਸਿੰਘ ਮੈਨੇਜਰ ਸ੍ਰੀ ਗੁਰੂ ਰਾਮਦਾਸ ਲੰਗਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸੇਵਾ-ਮੁਕਤ ਹੋਣ ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਵਿਦਾਇਗੀ ਸਮੇਂ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੋਲਦਿਆਂ ਕਿਹਾ ਕਿ ਸ. ਜਤਿੰਦਰ ਸਿੰਘ ਨੇ ਆਪਣੇ 36 ਸਾਲ 2 ਮਹੀਨੇ ਦੇ ਸੇਵਾ ਕਾਲ ਦੌਰਾਨ ਵੱਖ-ਵੱਖ ਪੋਸਟਾਂ ਤੇ ਕੰਮ ਕਰਕੇ ਬੁਲੰਦੀਆਂ ਨੂੰ ਛੂਹਿਆ।ਉਨ੍ਹਾਂ ਕਿਹਾ ਕਿ ਸ. ਜਤਿੰਦਰ ਸਿੰਘ ਇੱਕ ਕਲਰਕ ਤੋਂ ਸੇਵਾ ਸ਼ੁਰੂ ਕਰਕੇ ਅਕਾਊਂਟੈਂਟ, ਮੀਤ ਖਜ਼ਾਨਚੀ, ਸੁਪਰਵਾਈਜ਼ਰ, ਐਡੀ: ਚੀਫ਼ ਗੁਰਦੁਆਰਾ ਇੰਸਪੈਕਟਰ, ਚੀਫ਼ ਗੁਰਦੁਆਰਾ ਇੰਸਪੈਕਟਰ ਐਡੀ: ਮੈਨੇਜਰ ਤੇ ਅਖੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਬਤੌਰ ਮੈਨੇਜਰ ਸੇਵਾ ਨਿਭਾ ਕੇ ਸੇਵਾ ਮੁਕਤ ਹੋਏ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਹਰ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ।ਸ. ਮਨਜੀਤ ਸਿੰਘ ਸਕੱਤਰ ਦੇ ਸਿਵਾਏ ਸ. ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ ਨੇ ਵੀ ਸੰਬੋਧਨ ਕੀਤਾ।ਵਿਦਾਇਗੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ਤੇ ਸ. ਜਤਿੰਦਰ ਸਿੰਘ ਮੈਨੇਜਰ ਸ੍ਰੀ ਗੁਰੂ ਰਾਮਦਾਸ ਲੰਗਰ ਨੂੰ ਸ. ਮਨਜੀਤ ਸਿੰਘ ਸਕੱਤਰ ਨੇ ਸ੍ਰੀ ਸਾਹਿਬ, ਲੋਈ, ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਹਰਭਜਨ ਸਿੰਘ ਮਨਾਵਾਂ, ਸ. ਮਹਿੰਦਰ ਸਿੰਘ ਆਹਲੀ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਜਗਜੀਤ ਸਿੰਘ, ਸ. ਸੰਤੋਖ ਸਿੰਘ, ਸ. ਤਰਵਿੰਦਰ ਸਿੰਘ, ਸ. ਕੁਲਵਿੰਦਰ ਸਿੰਘ, ਸ. ਜਸਪਾਲ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ, ਸ. ਗੁਰਿੰਦਰ ਸਿੰਘ ਤੇ ਸ. ਰਘਬੀਰ ਸਿੰਘ ਮੰਡ ਮੈਨੇਜਰ, ਸ. ਨਰਿੰਦਰ ਸਿੰਘ ਤੇ ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ ਵਧੀਕ ਮੈਨੇਜਰ, ਸ. ਜਸਪਾਲ ਸਿੰਘ ਮੀਤ ਮੈਨੇਜਰ, ਸ. ਮਲਕੀਤ ਸਿੰਘ ਖਜਾਨਚੀ, ਸ. ਪਰਉਪਕਾਰ ਚੀਫ਼ ਅਕਾਊਂਟੈਂਟ, ਸ. ਗੁਰਦੀਪ ਸਿੰਘ ਸਹਾਇਕ ਅਕਾਊਂਟੈਂਟ, ਬਾਬਾ ਧਰਮਜੀਤ ਸਿੰਘ ਕਾਰ ਸੇਵਾ ਬਾਬਾ ਅਟੱਲ ਰਾਏ ਸਾਹਿਬ ਜੀ ਅਤੇ ਸ. ਜਤਿੰਦਰ ਸਿੰਘ ਮੈਨੇਜਰ ਦੇ ਪ੍ਰੀਵਾਰਿਕ ਮੈਂਬਰ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media