Friday, July 5, 2024

ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਕ੍ਰਿਪਾਨ ਤੇ ਕੜ੍ਹਾ ਪਾਉਣ ਕਰਕੇ ਪ੍ਰੀਖਿਆ ਵਿੱਚ ਜਾਣ ਤੋਂ ਰੋਕਣ ਦੀ ਨਿਖੇਧੀ

Avtar Singh SGPCਅੰਮ੍ਰਿਤਸਰ, 2 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਬਾਲਾ ਵਿਖੇ ਪਾਲੀਟੈਕਨੀਕਲ ਇੰਸਟੀਚਿਊਟ ਵਿੱਚ ਪਟਵਾਰੀਆਂ ਦੇ ਟੈਸਟ ਦੌਰਾਨ ਪ੍ਰੀਖਿਆ ਕੇਂਦਰ ਦੇ ਮੁੱਖੀ ਤੇ ਏ ਐਸ ਆਈ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਕ੍ਰਿਪਾਨ ਤੇ ਕੜ੍ਹਾ ਪਾਉਣ ਕਰਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕਣ ਤੇ ਚੰਡੀਗੜ੍ਹ ਵਿਖੇ ਪੱਗੜੀ ਉਪਰ ਚੁਕਾ ਕੇ ਕੰਨ ਚੈੱਕ ਕਰਨ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਇਸ ਸਬੰਧੀ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਹਰਿਆਣੇ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਿੱਖਾਂ ਨੂੰ ਅੰਮ੍ਰਿਤ ਦੀ ਦਾਤ ਬਖਸ਼ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।ਉਨ੍ਹਾਂ ਆਪਣੇ ਅੰਮ੍ਰਿਤਧਾਰੀ ਸਿੱਖਾਂ ਨੂੰ ਰਹਿਤ ਵਜੋਂ ਪੰਜ ਕਕਾਰ ਕਛਹਿਰਾ, ਕੰਘਾ, ਕੜ੍ਹਾ, ਕ੍ਰਿਪਾਨ ਤੇ ਕੇਸਾਂ ਦੇ ਧਾਰਨੀ ਬਣਾਇਆ।ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਲਈ ਕਕਾਰ ਸਰੀਰ ਦੇ ਇਕ ਅੰਗ ਵਾਂਗ ਹੁੰਦੇ ਹਨ ਜਿਨ੍ਹਾਂ ਨੂੰ ਵੱਖ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਇਕ ਪਾਸੇ ਵਿਦੇਸ਼ਾਂ ਵਿੱਚ ਸਿੱਖਾਂ ਦੀ ਪਹਿਚਾਣ ਨੂੰ ਲੈ ਕੇ ਪੈਦਾ ਹੋਏ ਭਰਮ-ਭੁਲੇਖਿਆਂ ਨੂੰ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਦੂਜੇ ਪਾਸੇ ਆਪਣੇ ਹੀ ਦੇਸ਼ ਵਿੱਚ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ ਇਸ ਤੋਂ ਵੱਡੀ ਨਮੋਸ਼ੀ ਹੋਰ ਕੀ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਅਮਨਪਸੰਦ ਸਿੱਖ ਕੌਮ ਦੇ ਧਾਰਮਿਕ ਚਿੰਨ੍ਹਾਂ ਨੂੰ ਅਸ਼ਾਂਤੀ ਤੇ ਅਸੁਰੱਖਿਆ ਨਾਲ ਜੋੜ ਕੇ ਵੇਖਣਾ ਨਹੀਂ ਚਾਹੀਦਾ।
ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਵਿਦਿਆਰਥੀਆਂ ਵੱਲੋਂ ਸਿੱਖ ਰਹਿਤ ਮਰਿਯਾਦਾ ਬਾਰੇ ਜਾਣੂ ਕਰਵਾਉਣ ਦੇ ਬਾਵਜੂਦ ਕੇਂਦਰ ਮੁਖੀ ਫਕੀਰ ਚੰਦ ਤੇ ਏ ਐੱਸ ਆਈ ਰਮੇਸ਼ ਚੰਦ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦੇਣ ਨਾਲ ਉਨ੍ਹਾਂ ਆਪਣੀ ਛੋਟੀ ਤੇ ਘਿਨਾਉਣੀ ਸੋਚ ਨੂੰ ਉਜਾਗਰ ਕੀਤਾ ਹੈ।ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਤੇ ਹਰਿਆਣੇ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਦੋਸ਼ੀ ਬਖਸ਼ੇ ਨਹੀਂ ਜਾਣੇ ਚਾਹੀਦੇ ਤਾਂ ਜੋ ਕਿਸੇ ਵੀ ਧਰਮ ਨਾਲ ਸਬੰਧਤ ਵਿਅਕਤੀ ਨੂੰ ਆਪਣੇ ਧਾਰਮਿਕ ਚਿੰਨ੍ਹਾਂ ਕਰਕੇ ਇਸ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply