
ਅੰਮ੍ਰਿਤਸਰ, 12 ਮਈ (ਜਸਬੀਰ ਸਿੰਘ ਸੱਗੂ)- ਹਰਿਆਣਾ ਸਰਕਾਰ ਵੱਲੋ ਰਾਜ ਵਿੱਚ ਅਨੰਦ ਮੈਰਿਜ ਐਕਟ ਲਾਗੂ ਕਰਨਾ ਇੱਕ ਚੰਗਾ ਕਦਮ ਅਜਿਹਾ ਕਰਕੇ ਹੁੱਡਾ ਸਰਕਾਰ ਨੇ ਸਿੱਖਾਂ ਦੀ ਲੰਬੇ ਸਮੇਂ ਤੋਂ ਰੁਕੀ ਮੰਗ ਨੂੰ ਪੂਰਾ ਕਰਨ ਲਈ ਪਹਿਲਕਦਮੀ ਕੀਤੀ ਹੈ। ਅਤੇ ਹੁਣ ਪੰਜਾਬ ਸਰਕਾਰ ਨੂੰ ਵੀ ਜਲਦ ਯਤਨ ਕਰਕੇ ਇਸ ਨੂੰ ਪੰਜਾਬ ਵਿੱਚ ਵੀ ਲਾਗੂ ਕਰਵਾਉਣਾ ਚਾਹੀਦਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਦੇ ਜਿਲ੍ਹਾ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਨੇ ਕਿਹਾ ਕਿ ਅਨੰਦ ਮੈਰਿਜ ਐਕਟ ਸਿੱਖਾਂ ਦੀ ਵੱਖਰੀ ਪਹਿਚਾਣ ਨੂੰ ਦਰਸਾਉਣ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ। ਇਸ ਲਈ ਪੰਜਾਬ ਸਰਕਾਰ ਨੂੰ ਆਪਣੇ ਸੂਬੇ ਵਿੱਚ ਲਾਗੂ ਕਰਵਾਉਣ ਤੋਂ ਬਾਅਦ ਭਾਰਤ ਦੇ ਬਾਕੀ ਰਹਿੰਦੇ ਸੂਬਿਆਂ ਵਿੱਚ ਵੀ ਲਾਗੂ ਕਰਵਾਉਣ ਦੇ ਯਤਨ ਆਰੰਭਣੇ ਚਾਹੀਦੇ ਹਨ।ਜਿਸ ਨਾਲ ਜਿੱਥੇ ਸਿੱਖ ਬੱਚਿਆਂ ਦੇ ਵਿਆਹ ਇਸੇ ਅਨੰਦ ਮੈਰਿਜ ਐਕਟ ਅਧੀਨ ਰਜਿਸਟਰ ਹੋਣਗੇ, ਉਥੇ ਕੌਮ ਨੂੰ ਪ੍ਰਦੇਸਾਂ ਵਿੱਚ ਦਰਪੇਸ਼ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ।ਕੰਵਰਬੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਇਹ ਮੈਰਿਜ ਐਕਟ ਸਰਕਾਰ ਵੱਲੋਂ ਲਾਗੂ ਕੀਤਾ ਜਾਣਾ ਹੈ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੋਣ ਕਰਕੇ ਇਸ ਵਿੱਚ ਆਪਣਾ ਅਹਿਮ ਰੋਲ ਅਦਾ ਕਰਕੇ ਆਪਣੀ ਜਿੰਮੇਵਾਰੀ ਨਿਭਾਵੇ।ਇਸ ਮੌਕੇ ਸੰਦੀਪ ਸਿੰਘ, ਮਨਬੀਰ ਸਿੰਘ ਤੇ ਹੋਰ ਵੀ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media