ਬਠਿੰਡਾ, 3 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜਦੀਕੀ ਸਕੂਲ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੁਆਰਾ ਬੈਂਕ ਸੈਕਟਰ ਵਿਚ ਨਵੀਂ ਸਕੀਮਾਂ ਅਤੇ ਬੈਂਕਿੰਗ ਦੇ ਬਾਰੇ ਵਿਚ ਜਾਗਰੂਕਤਾ ਪੈਦਾ ਕਰਨ ਦੇ ਲਈ ਵਿਦਿਆਰਥੀਆਂ ਵਿਚ ਕਾਵਿਜ਼ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਬੱਚਿਆਂ ਤੋਂ ਨਵੀਂ ਸਕੀਮਾਂ ਬਾਰੇ ਪ੍ਰਸ਼ਨ ਪੁੱਛੇ ਗਏ, ਇਸ ਮੌਕੇ ਬੈਂਕ ਮੈਨੇਜਰ ਰਾਜ ਕੁਮਾਰ, ਮੈਡਮ ਕਮਲੇਸ਼ ਤੋਂ ਇਲਾਵਾ ਹੋਰ ਵੀ ਬੈਂਕ ਅਧਿਕਾਰੀ ਹਾਜ਼ਰ ਸਨ। ਸਕੂਲ ਦੇ ਮੈਨਜਿੰਗ ਡਾਇਰੈਕਟਰ ਪ੍ਰੋ: ਐਸ ਐਲ ਅਰੋੜਾ ਅਤੇ ਪ੍ਰਿੰਸੀਪਲ ਅੰਜੂ ਡੋਗਰਾ ਵਲੋਂ ਬੈਂਕ ਅਧਿਕਾਰੀਆਂ ਦਾ ਧੰਨਵਾਦ ਅਤੇ ਬੈਂਕ ਵਲੋਂ ਭਾਗ ਲੈਣ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਜਸਵੰਤ ਸਿੰਘ ਦੀਪ ਅਪੈਲੋ ਵਾਲੇ ਅਤੇ ਕੁਲਦੀਪ ਸਿੰਘ ਵੀ ਹਾਜ਼ਰ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media