Friday, July 5, 2024

ਜਿਲ੍ਹੇ ਵਿੱਚ ਹੁਣ ਤੱਕ 518082 ਮੀਟ੍ਰਿਕ ਟਨ ਕਣਕ ਦੀ ਖ਼ਰੀਦ, 495 ਕਰੋੜ ਦੀ ਹੋਈ ਅਦਾਇਗੀ- ਡੀ. ਸੀ

DC Sh. Varun Roojamਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 518082 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 495.13 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 101020 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 108136 ਮੀਟ੍ਰਿਕ ਟਨ, ਪਨਸਪ ਵੱਲੋਂ 116314 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 48179 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 66000 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 67014 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 11419 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਦਾਇਤ ਕੀਤੀ ਕਿ ਉਹ ਕਣਕ ਦੀ ਕਟਾਈ ਤੋਂ ਬਾਅਦ ਇਸ ਦੇ ਨਾੜ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਮਨਾਹੀ ਦੇ ਹੁਕਮ ਜਾਰੀ ਕਰਨ ਦੇ ਬਾਵਜੂਦ ਇਹ ਵੇਖਣ ਵਿਚ ਆਇਆ ਹੈ ਕਿ ਹਾਲੇ ਵੀ ਕਿਸਾਨ ਨਾੜ ਨੂੰ ਅੱਗ ਲਗਾ ਰਹੇ ਹਨ, ਜਿਸ ਨਾਲ ਜਿਥੇ ਲਾਗਲੀਆਂ ਫ਼ਸਲਾਂ, ਘਰਾਂ, ਦਰਖ਼ਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਉਥੇ ਇਸ ਨਾਲ ਕਾਫੀ ਮਾਲੀ/ਜਾਨੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਨਜੀਵਨ ਪ੍ਰਭਾਵਿਤ ਹੁੰਦਾ ਹੈ ਅਤੇ ਵਾਤਾਵਰਨ ਵੀ ਗੰਧਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਕਿਸਾਨਾਂ ਖਿਲਾਫ਼ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾਵੇਗੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply