Friday, July 5, 2024

ਨਾਂਦੇੜ ਸਾਹਿਬ ਲਈ ਗਹਿਰੀ ਸਟੇਸ਼ਨ ਤੋਂ ਵਿਸ਼ੇਸ਼ ਰੇਲ ਗੱਡੀ ਭਲਕੇ ਹੋਵੇਗੀ ਰਵਾਨਾ

PPN0305201605ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ 5 ਮਈ ਨੂੰ ਗਹਿਰੀ (ਜੰਡਿਆਲਾ ਗੁਰੂ) ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲ ਗੱਡੀ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਇਸ ਰੇਲ ਗੱਡੀ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜੰਡਿਆਲਾ, ਰਈਆ ਅਤੇ ਤਰਸਿੱਕਾ ਬਲਾਕਾਂ ਦੇ 1000 ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਸ ਰੇਲ ਗੱਡੀ ਨੂੰ ਵਿਧਾਇਕ ਸ. ਬਲਜੀਤ ਸਿੰਘ ਜਲਾਲਉਸਮਾ 5 ਮਈ ਨੂੰ ਸਵੇਰੇ 8 ਵਜੇ ਝੰਡੀ ਦੇ ਕੇ ਰਵਾਨਾ ਕਰਨਗੇ।ਉਨ੍ਹਾਂ ਦੱਸਿਆ ਕਿ ਬੀ. ਡੀ. ਪੀ. ਓ ਤਰਸਿੱਕਾ ਸ੍ਰੀ ਸੰਦੀਪ ਮਲਹੋਤਰਾ ਨੋਡਲ ਅਫ਼ਸਰ ਦੇ ਤੌਰ ‘ਤੇ ਰੇਲ ਗੱਡੀ ਦੇ ਨਾਲ ਜਾਣਗੇ।
ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਗਹਿਰੀ ਸਟੇਸ਼ਨ ਤੱਕ ਲਿਜਾਣ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਹੜੀਆਂ ਕਿ ਵੱਖ-ਵੱਖ ਪੁਆਇੰਟਾਂ ਤੋਂ 5 ਮਈ ਨੂੰ ਸਵੇਰੇ 5 ਵਜੇ ਸਟੇਸ਼ਨ ਲਈ ਰਵਾਨਾ ਹੋਣਗੀਆਂ।ਉਨ੍ਹਾਂ ਦੱਸਿਆ ਕਿ ਇਹ ਬੱਸਾਂ 4 ਮਈ ਸ਼ਾਮ ਨੂੰ ਹੀ ਆਪਣੇ-ਆਪਣੇ ਨਿਰਧਾਰਤ ਪੁਆਇੰਟਾਂ ‘ਤੇ ਪਹੁੰਚ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਰੇਲ ਗੱਡੀ ਸ਼ਰਧਾਲੁਆਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨ ਕਰਵਾਉਣ ਉਪਰੰਤ ਛੇਵੇਂ ਦਿਨ ਵਾਪਸ ਪਰਤੇਗੀ। ਉਨ੍ਹਾਂ ਦੱਸਿਆ ਕਿ ਇਸ ਰੇਲ ਗੱਡੀ ਵਿਚ ਸ਼ਰਧਾਲੁਆਂ ਦੇ ਖਾਣ-ਪੀਣ, ਨਾਂਦੇੜ ਸਾਹਿਬ ਵਿੱਚ ਠਹਿਰਨ ਅਤੇ ਆਉਣ-ਜਾਣ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।ਉਨ੍ਹਾਂ ਸਫ਼ਾਈ, ਸੁਰੱਖਿਆ, ਪੀਣ ਵਾਲੇ ਪਾਣੀ, ਬੈਰੀਕੇਡਿੰਗ, ਮੈਡੀਕਲ ਸਹੂਲਤਾਂ, ਪਾਰਕਿੰਗ ਆਦਿ ਦੇ ਪ੍ਰਬੰਧਾਂ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ ਹਨ।
ਇਸ ਮੌਕੇ ਐਸ ਡੀ ਐਮ ਸ੍ਰੀ ਰੋਹਿਤ ਗੁਪਤਾ, ਡੀ. ਟੀ. ਓ ਸ੍ਰੀਮਤੀ ਲਵਜੀਤ ਕਲਸੀ, ਤਹਿਸੀਲਦਾਰ ਸ. ਗੁਰਮੰਦਰ ਸਿੰਘ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸਿੱਧੂ, ਬੀ. ਡੀ. ਪੀ. ਓ ਤਰਸਿੱਕਾ ਸ੍ਰੀ ਸੰਦੀਪ ਮਲਹੋਤਰਾ ਈ. ਓ ਜੰਡਿਆਲਾ ਗੁਰੂ ਸ. ਜਗਤਾਰ ਸਿੰਘ, ਸੁਪਰਡੈਂਟ ਸ. ਕੇਵਲ ਸਿੰਘ ਖੇਲਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply