ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਬਲਦੇਵ ਸਿੰਘ ਖਾਲਸਾ ਤੇ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿੱਚ ਜ਼ਿਲ੍ਹਾ ਫਤਿਆਬਾਦ, ਹਿਸਾਰ ਤੇ ਭਿਵਾਨੀ (ਹਰਿਆਣਾ) ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਕੀਤੀ।ਇਸ ਮੌਕੇ ਭਾਈ ਮਨਜੀਤ ਸਿੰਘ ਗ੍ਰੰਥੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਅਰਦਾਸ ਕੀਤੀ।
ਉਕਤ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਸਾਹਿਬਾਨ ਵੱਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸੱਚੇ-ਸੁੱਚੇ ਮਾਰਗ ‘ਤੇ ਚੱਲਦਿਆਂ ਹੋਇਆ ਇਨ੍ਹਾਂ ਸੰਗਤਾਂ ਵੱਲੋਂ ਸੇਵਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਉਹ ਧੰਨਤਾਯੋਗ ਹੁੰਦੇ ਹਨ ਜਿਨ੍ਹਾਂ ਨੂੰ ਗੁਰੂ ਘਰ ਦੇ ਲੰਗਰ ਵਿੱਚ ਆਪਣੀ ਦੱਸਾਂ ਨਹੁੰਆਂ ਦੀ ਕਿਰਤ ਕਮਾਈ ਵਿਚੋਂ ਲੰਗਰ ਦੀ ਸੇਵਾ ਵਿੱਚ ਹਿੱਸਾ ਪਾਉਣ ਦਾ ਮੌਕਾ ਮਿਲਦਾ ਹੈ।
ਇਸ ਮੌਕੇ ਸ. ਅਵਤਾਰ ਸਿੰਘ ਟੋਹਾਣਾ, ਸ. ਜਗਰੂਪ ਸਿੰਘ ਲਾਲੀ, ਸ. ਗੁਰਚਰਨ ਸਿੰਘ, ਸ. ਰਣਜੀਤ ਸਿੰਘ ਭਾਨੀਖੇੜਾ, ਸ. ਬੇਅੰਤ ਸਿੰਘ ਬਿਘੜ, ਸ. ਮਹਿੰਦਰ ਸਿੰਘ ਵਧਵਾ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ, ਸ. ਹਰਪਾਲ ਸਿੰਘ ਅਹਿਰਵਾਂ ਮੀਤ ਪ੍ਰਧਾਨ ਹਰਿਆਣਾ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media