Wednesday, July 3, 2024

ਸਿਹਤ ਅਤੇ ਵਿੱਤੀ ਸਕੀਮਾਂ ਨੂੰ ਇੰਨ-ਬਿੰਨ ਲੋਕਾਂ ਤੱਕ ਪਹੁੰਚਾਇਆ ਜਾਵੇ -ਸਿਵਲ ਸਰਜਨ

PPN0405201601

ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਬਠਿੰਡਾ ਦੇ ਨਵੇਂ ਸਿਵਲ ਸਰਜਨ ਡਾ: ਰਘਵੀਰ ਸਿੰਘ ਰੰਧਾਵਾ ਵੱਲੋਂ ਜੁਆਇੰਨ ਕਰਨ ਉਪਰੰਤ ਆਪਣੇ ਸਟਾਫ ਨਾਲ ਪਹਿਲੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਬਠਿੰਡਾ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਵਿੱਤੀ ਸਕੀਮਾਂ ਨੂੰ ਇੰਨ-ਬਿੰਨ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਮੀਟਿੰਗ ਵਿੱਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਉਚੇਚੇ ਤੌਰ ਤੇ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਨੀਲਾ ਕਾਰਡ ਧਾਰਕ 30 ਰੁ: ਦੀ ਫੀਸ ਦੇ ਕੇ ਇਸ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਈ ਆਪਣਾ ਕਾਰਡ ਬਣਵਾ ਸਕਦਾ ਹੈ ਅਤੇ ਕਿਸੇ ਵੀ ਸਰਕਾਰੀ ਹਸਪਤਾਲ ਅਤੇ ਪੰਜਾਬ ਸਰਕਾਰ ਤੋਂ ਮਾਣਤਾ ਪ੍ਰਾਪਤ ਪ੍ਰਾਈਵੇਟ ਹਸਪਤਾਲ ਵਿੱਚੋਂ ਇਸ ਬੀਮਾ ਯੋਜਨਾ ਤਹਿਤ ਕਿਸੇ ਵੀ ਬਿਮਾਰੀ ਦਾ 50,000 ਰੁ: ਤੱਕ ਦਾ ਮੁਫ਼ਤ ਇਲਾਜ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਬਾਹਰ ਦੀ ਦਵਾਈ ਨਾ ਲਿਖੀ ਜਾਵੇ, ਕੋਸ਼ਿਸ ਕੀਤੀ ਜਾਵੇ ਕਿ ਹਸਪਤਾਲਾਂ ਵਿੱਚ ਉਪਲਬਧ ਸਰਕਾਰੀ ਦਵਾਈਆਂ ਰਾਹੀਂ ਹੀ ਮਰੀਜ਼ ਦਾ ਇਲਾਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਪਹੁੰਚਣ ਵਾਲੇ ਲੋੜਵੰਦ ਮਰੀਜ਼ਾਂ ਨਾਲ ਹਲੀਮੀ ਭਰਿਆ ਵਿਹਾਰ ਕੀਤਾ ਜਾਵੇ ਅਤੇ ਮਰੀਜ਼ ਨੂੰ ਸਹੀ ਸਲਾਹ ਦਿੱਤੀ ਜਾਵੇ। ਜੇਕਰ ਕੋਈ ਬਿਨਾ ਜਰੂਰਤ ਤੋਂ ਬਾਹਰੋਂ ਦਵਾਈ ਲਿਖਦਾ ਹੈ ਤਾਂ ਉਸ ਵਿਅਕਤੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ ਦੀ ਪਾਬੰਦਗੀ ਨੂੰ ਯਕੀਨੀ ਬਣਾਉਣ ਬਾਰੇ ਕਿਹਾ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply