Wednesday, July 3, 2024

ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਲੋਕ ਮਸਲਿਆਂ ਦਾ ਹੱਲ ਤਰਜੀਹ ‘ਤੇ ਕਰਨ ਦੇ ਨਿਰਦੇਸ਼

PPN0405201602

ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਸ਼੍ਰੀਮਤੀ ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਹੀਨਾਵਾਰ ਸੰਗਤ ਦਰਸ਼ਨ ਦੌਰਾਨ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਲੋਕ ਮਸਲੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹ ਦੇ ਆਧਾਰ ‘ਤੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਅਤੇ ਸ਼ਿਕਾਇਤਾਂ ਦੇ ਨਿਬੇੜੇ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਵੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸੰਗਤ ਦਰਸ਼ਨ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਜ਼ਿਲ੍ਹੇ ਭਰ ਤੋਂ ਆਈਆਂ 28 ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਮੌਕੇ ‘ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਸ਼੍ਰੀਮਤੀ ਅਗਰਵਾਲ ਨੇ ਕਿਹਾ ਕਿ ਇਹ ਸ਼ਿਕਾਇਤਾਂ ਸਮਾਂਬੱਧ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਹੱਲ ਕੀਤੀਆਂ ਜਾਣ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਲੋਕਾਂ ਨੇ ਸ਼੍ਰੀਮਤੀ ਅਗਰਵਾਲ ਕੋਲ ਮਾਲ, ਸਿੰਚਾਈ, ਪਾਵਰ ਕਾਰਪੋਰੇਸ਼ਨ ਆਦਿ ਸਰਕਾਰੀ ਵਿਭਾਗਾਂ ਨਾਲ ਸਬੰਧਤ ਮਸਲੇ ਰੱਖੇ ਅਤੇ ਸ਼੍ਰੀਮਤੀ ਅਗਰਵਾਲ ਨੇ ਉਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੀਆਂ ਸ਼ਿਕਾਇਤਾਂ ਜਾਂ ਦਰਖਾਸਤਾਂ ਦੀ ਸੁਣਵਾਈ ਅਤੇ ਹੱਲ ਵਿਚ ਅਧਿਕਾਰੀਆਂ/ਕਰਮਚਾਰੀਆਂ ਵਲੋਂ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ ਤਾਂ ਉਹ ਅਜਿਹੇ ਮਸਲੇ ਆਉਂਦੇ ਸੰਗਤ ਦਰਸ਼ਨ ਵਿੱਚ ਰੱਖ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਸੰਗਤ ਦਰਸ਼ਨ ਵਿੱਚ ਆਏ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਰੱਖੇ ਗਏ ਮਸਲਿਆਂ ਬਾਬਤ ਸਬੰਧਤ ਅਧਿਕਾਰੀ ਜਲਦ ਹੀ ਉਨ੍ਹਾਂ ਨਾਲ ਰਾਬਤਾ ਕਰਕੇ ਸ਼ਿਕਾਇਤਾਂ ਦੇ ਨਿਬੇੜੇ ਨੂੰ ਯਕੀਨੀ ਬਨਾਉਣਗੇ। ਉਨਾਂ੍ਹ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਪ੍ਰਾਪਤ ਹੋਈਆਂ ਸ਼ਿਕਾਇਤਾਂ ਬਾਰੇ ਰਿਪੋਰਟ ਜਲਦ ਤੋਂ ਜਲਦ ਡਿਪਟੀ ਕਮਿਸ਼ਨਰ ਦਫ਼ਤਰ ਜਮ੍ਹਾਂ ਕਰਵਾਉਣ ਤਾਂ ਜੋ ਲੋਕਾਂ ਨੂੰ ਸਮੇਂ-ਸਿਰ ਅਤੇ ਬਣਦਾ ਇਨਸਾਫ਼ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਐਸ.ਪੀ. ਦੇਸ਼ਰਾਜ, ਜ਼ਿਲ੍ਹਾ ਮਾਲ ਅਫ਼ਸਰ ਅਵਤਾਰ ਸਿੰਘ ਮੱਕੜ, ਸਹਾਇਕ ਸਿਵਲ ਸਰਜਨ ਡਾ. ਰਾਜਕੁਮਾਰ, ਤਹਿਸੀਲਦਾਰ, ਪਟਵਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply