Thursday, April 30, 2026

ਨੌਜਵਾਨਾਂ ਲਈ ਫੌਜ ਵਿੱਚ ਅਫ਼ਸਰ ਭਰਤੀ ਦੇ ਇਮਤਿਹਾਨ ਲਈ ਮੁਫ਼ਤ ਕੋਚਿੰਗ 1 ਜੂਨ ਤੋਂ

ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਰਨਲ ਸਰਬਜੀਤ ਸਿੰਘ ਸਾਂਘਾ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਬਠਿੰਡਾ ਨੇ ਇਸ ਇਲਾਕੇੇੇ ਦੇ ਨੌਜਵਾਨਾਂ ਨੂੰ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਬਠਿੰਡਾ ਵਿਖੇ ਫੌਜ ਵਿੱਚ ਅਫ਼ਸਰ ਭਰਤੀ ਲਈ ਐਨ.ਡੀ.ਏ. ਅਤੇ ਸੀ.ਡੀ.ਐਸ. ਦੇ ਲਿਖਤੀ ਇਮਤਿਹਾਨ ਦੀ ਤਿਆਰੀ ਲਈ 06 ਹਫ਼ਤਿਆਂ ਦਾ ਕੋਚਿੰਗ ਕੋਰਸ 01 ਜੂਨ 2016 ਤੋਂ ਚਲਾਇਆ ਜਾ ਰਿਹਾ ਹੈ।ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਲਿਖਤੀ ਇਮਤਿਹਾਨ ਲਈ ਸਾਰੇ ਵਿਸ਼ਿਆਂ ਤੋਂ ਇਲਾਵਾ ਵਿਅਕਤੀਤਵ ਵਿਕਾਸ ‘ਤੇ ਵੀ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੀਮਤ ਸੀਟਾਂ ਹੋਣ ਕਰਕੇ ਜਲਦ ਤੋਂ ਜਲਦ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਬਠਿੰਡਾ ਵਿਖੇ ਨਾਮ ਦਰਜ ਕਰਕੇ ਇਸ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਗਣਿਤ, ਅੰਗਰੇਜ਼ੀ ਅਤੇ ਜਰਨਲ ਨੌਲੇਜ ਦੇ ਮਾਹਰਾਂ ਨੂੰ ਇਸ ਦਫ਼ਤਰ ਵਿਖੇ ਕੋਚਿੰਗ ਦੇਣ ਲਈ ਪਹੁੰਚ ਕਰਨ ਦੀ ਅਪੀਲ ਕੀਤੀ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਵਲੋਂ ਹਦਾਇਤਾਂ ਅਨੁੁਸਾਰ ਚਲਾਏ ਜਾ ਰਹੇ ਜੀਵਨ ਪ੍ਰਮਾਣ ਨੂੰ ਆਧਾਰ ਕਾਰਡ ਨਾਲ ਜੋੜਣ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ/ਆਸ਼ਰਿਤਾਂ ਨੂੰ ਛੇਤੀ ਤੋਂ ਛੇਤੀ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ ਤਾਂ ਕਿ ਭਵਿੱਖ ਵਿੱਚ ਪੈਨਸ਼ਨ ਸਬੰਧੀ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਟੈਲੀਫੋਨ ਨੰਬਰ 0164-2212612 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply