Wednesday, July 3, 2024

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਗੈਰ ਮੰਨਜ਼ੂਰਸ਼ੁਦਾ ਕਿਸਮਾਂ ਦੀ ਬਿਜਾਈ ਨਾ ਕਰਨ ਦੀ ਅਪੀਲ

ਫਾਜ਼ਿਲਕਾ, 4 ਮਈ (ਵਨੀਤ ਅਰੋੜਾ)- ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਕਾਸ਼ਤ ਲਈ ਝੋਨੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀਰਾਂ ਨੂੰ ਝੋਨੇ ਦੀ ਕਾਸ਼ਤ ਸਬੰਧੀ ਵਿਸੇਸ਼ ਸਲਾਹ ਦਿੱਤੀ ਹੈ। ਜਿਸ ਤਹਿਤ ਝੋਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ. ਪਰਮਜੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਕਾਸ਼ਤ ਲਈ ਪਨੀਰੀ ਲਾਉਣ ਦਾ ਢੁੱਕਵਾਂ ਸਮਾਂ 1 ਮਈ ਤੋਂ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਝੋਨੇ ਦੀ ਕਾਸ਼ਤ ਕਰਦੇ ਸਮੇਂ ਕੇਵਲ ਐਫ.ਸੀ.ਆਈ. ਗਰੇਡ ਕਿਸਮਾਂ ਦੀ ਕਾਸ਼ਤ ਕਰਨ ਜਿਵੇਂ ਕਿ ਪੀ.ਆਰ.124, ਪੀ.ਆਰ.123, ਪੀ.ਆਰ 122, ਪੀ.ਆਰ.121, ਪੀ.ਆਰ.113 ਅਤੇ ਪੀ.ਆਰ.111, ਪੀ.ਆਰ.118 ਅਤੇ ਪੀ.ਆਰ.114 ਕਿਸਮਾਂ ਲਾਉਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਇਸ ਦੇ ਮੰਡੀਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਹਾਈਬ੍ਰਿਡ ਝੋਨਾ ਬਿਲਕੁੱਲ ਨਾ ਬੀਜਿਆ ਜਾਵੇ ਕਿਉਂ ਕਿ ਭਾਰਤ ਸਰਕਾਰ ਵੱਲੋਂ ਇਸ ਦੀ ਘੱਟੋ ਘੱਟ ਸਮਰਥਨ ਮੁੱਲ ਤੇ ਖਰੀਦ ਨਹੀਂ ਕੀਤੀ ਜਾਂਦੀ।
ਇਸ ਦੇ ਨਾਲ ਹੀ ਪੂਸਾ ਪੰਜਾਬ ਬਾਸਮਤੀ 1509 ਕਿਸਮ ਨੂੰ ਬੀਜਣ ਤੋਂ ਗੁਰੇਜ ਕੀਤਾ ਜਾਵੇ ਕਿਉਂ ਕਿ ਇਸ ਦੇ ਮੰਡੀਕਰਨ ਵਿਚ ਮੁਸ਼ਕਿਲ ਪੇਸ਼ ਆ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਰੇਤਲੀਆਂ ਜ਼ਮੀਨਾਂ ਵਿਚ ਝੋਨੇ ਦੀ ਕਾਸ਼ਤ ਨਾ ਕੀਤੀ ਜਾਵੇ ਅਤੇ ਖਾਦਾਂ ਦੀ ਵਰਤੋਂ ਭੂਮੀ ਪਰਖ਼ ਦੇ ਆਧਾਰ ਤੇ ਕੀਤੀ ਜਾਵੇ। ਉਨ੍ਹਾਂ ਕਿਸਾਨ ਵੀਰਾਂ ਕਿਹਾ ਕਿ ਜੇਕਰ ਕਣਕ ਨੂੰ ਸਿਫਾਰਿਸ਼ ਕੀਤੀ ਫਾਸਫੋਰਸ ਦੀ ਖਾਦ ਪਾਈ ਹੋਵੇ ਤਾਂ ਦਰਿਮਆਨੀ ਜ਼ਮੀਨਾਂ ਵਿਚ ਝੋਨੇ ਨੂੰ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ। ਨਾਈਟ੍ਰੋਜ਼ਨ ਖਾਦ ਦੀ ਲੋੜ ਅਨੁਸਾਰ ਵਰਤੋਂ ਲਈ ਪੱਤਾ ਰੰਗ ਚਾਰਟ ਅਪਣਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਾਸ਼ਤ ਕਰਨ ਵੇਲੇ ਇੰਨ੍ਹਾਂ ਗੱਲਾਂ ਦਾ ਧਿਆਨ ਜਰੂਰ ਰੱਖਣ।  ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਕਿ 15 ਮਈ ਤੱਕ ਨਰਮੇ ਦੀ ਬਿਜਾਈ ਲਈ ਢੁੱਕਵਾਂ ਸਮਾਂ ਹੈ ਇਸ ਲਈ ਕਿਸਾਨ ਜਿੱਥੇ ਸੰਭਵ ਹੈ ਨਰਮੇ ਦੀ ਕਾਸ਼ਤ ਨੂੰ ਪਹਿਲ ਦੇਣ ਅਤੇ ਨਰਮੇ ਦੀਆਂ ਖੇਤੀਬਾੜੀ ਵਿਭਾਗ ਵੱਲੋਂ ਮੰਨਜ਼ੂਰਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕਰਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨ ਬੀਜ ਦੀ ਖਰੀਦ ਕਰਨ ਸਮੇਂ ਦੁਕਾਨਦਾਰ ਤੋਂ ਪੱਕਾ ਬਿੱਲ ਜਰੂਰ ਲੈਣ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply