Wednesday, July 3, 2024

ਚਾਇਨਾ ਡੋਰ ਖਰੀਦਣ, ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਫਾਜ਼ਿਲਕਾ, 4 ਮਈ (ਵਨੀਤ ਅਰੋੜਾ)- ਸਿੰਥੈਟਿਕ ਪਲਾਸਟਿਕ ਦੀ ਬਣੀ ਚਾਇਨਾ ਡੋਰ ਨੂੰ ਵੇਚਣ, ਖਰੀਦ ਕਰਨ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ. ਚਰਨਦੇਵ ਸਿੰਘ ਮਾਨ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਾਣਯੋਗ ਹਾਈਕੋਰਟ ਦੇ ਹੁਕਮਾਂ ਤੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਚਾਇਨਾ ਡੋਰ ਵਰਤੋਂ ਕਰਨ, ਸਟੋਰ ਕਰਨ ਅਤੇ ਵੇਚਣ ਤੇ ਮਨਾਹੀ ਦੇ ਹੁਕਮਾਂ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣ ਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ ਉਂਗਲਾਂ ਕੱਟ ਜਾਂਦੀਆਂ ਹਨ। ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ ਵਿਚ ਆ ਰਹੇ ਸਾਇਕਲਾਂ ਚਾਲਕਾਂ ਦੇ ਗਲੇ, ਕੰਨ, ਕੱਟੇ ਜਾਣ ਅਤੇ ਉੱਡਦੇ ਪੰਛੀਆਂ ਦੇ ਖੰਭਾਂ ਵਿਚ ਫਸ ਜਾਣ ਕਾਰਨ ਉਨ੍ਹਾਂ ਦੇ ਮਰਨ ਆਦਿ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚਾਇਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ ਕਿੳਂ ਕਿ ਇਹ ਡੋਰ ਮਨੁੱਖੀ ਜਾਨਾਂ ਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਉਨ੍ਹਾਂ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਅਤੇ ਪੁਲਿਸ ਨੂੰ ਚਾਇਨਾ ਡੋਰ ਵੇਚਣ, ਖਰੀਦ ਕਰਨ, ਸਟੋਰ ਕਰਨ ਅਤੇ ਵਰਤੋਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply