Wednesday, July 3, 2024

ਸਕੂਲਾਂ ਦੁਆਲੇ ਅਤੇ ਨਾਬਾਲਗਾਂ ਨੂੰ ਤੰਬਾਕੂ ਉਤਪਾਦ ਵੇਚਣ ਦੀ ਮਨਾਹੀ ਦੇ ਹੁਕਮ ਜਾਰੀ

ਫਾਜ਼ਿਲਕਾ, 4 ਮਈ (ਵਨੀਤ ਅਰੋੜਾ)- ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਵਿਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਤੰਬਾਕੂ ਉਤਪਾਦ ਨੂੰ ਵੇਚਣ ਅਤੇ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਰੀ ਹੁਕਮਾਂ ਵਿਚ ਉਨ੍ਹਾਂ ਦੱਸਿਆ ਕਿ ਪ੍ਰੋਬੀਹਿਸ਼ਨ ਆਫ਼ ਐਡਵਰਟਾਈਜ਼ਮੈਂਟ ਐਂਡ ਰੈਗੂਲੇਸ਼ਨ ਆਫ਼ ਟ੍ਰੇਡ ਅਤੇ ਕਾਮਰਸ, ਪ੍ਰੋਡਕਸ਼ਨ, ਸਪਲਾਈ ਐਂਡ ਡਿਸਟ੍ਰੀਬਿਊਸ਼ਨ ਐਕਟ 2003 ਦੀ ਧਾਰਾ 6 ਅਨੁਸਾਰ ਕੋਈ ਵੀ ਵਿਅਕਤੀ ਤੰਬਾਕੂ ਜਾਂ ਤੰਬਾਕੂ ਤੋਂ ਬਣੀਆਂ ਵਸਤਾਂ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਅਤੇ ਵਿਦਿਅਕ ਸੰਸਥਾ ਦੁਆਲੇ 100 ਮੀਟਰ ਦੇ ਘੇਰੇ ਅੰਦਰ ਨਹੀਂ ਵੇਚ ਸਕਦਾ। ਇੰਨ੍ਹਾਂ ਨਿਯਮਾਂ ਅਨੁਸਾਰ ਡਰੱਗ ਇੰਸਪੈਕਟਰ ਅਤੇ ਪੁਲਿਸ ਅਫ਼ਸਰ ਜੋ ਸਬ ਇੰਸਪੈਕਟਰ ਦੇ ਅਹੁਦੇ ਤੋਂ ਘੱਟ ਨਾ ਹੋਵੇ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਕਾਰਵਾਈ ਕਰ ਸਕਦਾ ਹੈ। ਇਹ ਹੁਕਮ 24 ਜੂਨ 2016 ਤੱਕ ਲਾਗੂ ਰਹਿਣਗੇ। ਉਨ੍ਹਾਂ ਨੇ ਪੁਲਿਸ ਵਿਭਾਗ ਸਮੇਤ ਸਬੰਧਤ ਵਿਭਾਗਾਂ ਨੂੰ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਸਰੀਰ ਕਮਜ਼ੋਰ ਹੁੰਦਾ ਹੈ ਅਤੇ ਇਸ ਦੀ ਵਰਤੋਂ ਕਰਨ ਵਾਲਾ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਦੀ ਵਰਤੋਂ ਕਰਨ ਤੋਂ ਗੁਰੇਜ ਕਰਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply