Wednesday, July 2, 2025
Breaking News

ਜ਼ਿਲ੍ਹਾ ਚੋਣ ਅਫਸਰ ਰਵੀ ਭਗਤ ਨੇ ਵੋਟਾਂ ਦੀ ਗਿਣਤੀ ਸਬੰਧੀ ਕੀਤੀਆਂ ਤਿਆਰੀਆਂ ਦੇ ਕੰਮ ਦਾ ਕੀਤਾ ਰੀਵਿਊ

PPN130502
ਅੰਮ੍ਰਿਤਸਰ, 13 ਮਈ  (ਸੁਖਬੀਰ ਸਿੰਘ ) ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਵਲੋਂ ਲੋਕ ਸਭਾਂ ਦੀਆਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਦੇ ਕੰਮਾਂ ਦਾ ਰੀਵਿਊ ਕੀਤਾ ਅਤੇ ਸਮੂਹ ਏ.ਆਰ.ਓਜ਼ ਨੂੰ ਹਦਾਇਤ ਕੀਤੀ ਕਿ ਉਹ 16 ਮਈ ਨੂੰ ਵੋਟਾਂ ਦੇ ਗਿਣਤੀ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਣ। ਸਥਾਨਕ ਸਰਕਟ ਹਾਊਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰਵੀ ਭਗਤ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ 16 ਮਈ ਨੂੰ ਆਵਾਜਾਈ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ । ਮੀਟਿੰਗ ਦੌਰਾਨ ਉਨਾਂ ਸਮੂਹ ਏ.ਆਰ.ਓਜ਼ ਨੂੰ ਗਿਣਤੀ ਕੇਦਰਾਂ ਵਿਖੇ ਪਾਣੀ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਰਵੀ ਭਗਤ ਵਲੋਂ ਮੈਡੀਕਲ ਕਾਲਜ ਅਤੇ ਖਾਲਸਾ ਕਾਲਜ ਵਿਖੇ ਰੱਖੀਆਂ ਗਈਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਸਬੰਧੀ ਵੀ ਅਧਿਕਾਰੀਆਂ ਕੋਲੋ ਸਰੁੱਖਿਆ ਆਦਿ ਪੱਖ ਤੋਂ ਜਾਣਕਾਰੀ ਹਾਸਿਲ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦਾ ਕੰਮ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਗਿਣਤੀ ਵਾਲੇ ਦਿਨ ਚੋਣ ਏਜੰਟਾਂ ਮੋਬਾਈਲ ਫੋਨ ਦੀ ਵਰਤੋਂ ਨਹੀ ਕਰ ਸਕਦੇ ਹਨ। ਇਸ਼ ਮੌਕੇ ਹੋਰਨਾਂ ਤੋ ਇਲਵਾ ਸ੍ਰੀ ਵੀ.ਕੇ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ(ਜ) ਅੰਮ੍ਰਿਤਸਰ, ਸ੍ਰੀ ਪ੍ਰਦੀਪ ਸੱਭਰਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ , ਸਮੂਹ ਏ.ਆਰ.ਓਜ਼ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply