Saturday, March 14, 2026

ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸ ਵਿਖੇ ਨਵੇਂ ਬਾਥਰੂਮ ਬਲਾਕ ਦਾ ਉਦਘਾਟਨ

PPN0405201612

ਅੰਮ੍ਰਿਤਸਰ, 4 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਆਉਂਦੀਆਂ ਸੰਗਤਾਂ ਦੀ ਸਹੂਲਤ ਵਾਸਤੇ ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸ ਵਿਖੇ ਆਧੁਨਿਕ ਸਹੂਲਤਾਂ ਭਰਪੂਰ ਬਾਥਰੂਮ ਬਲਾਕ ਦਾ ਉਦਘਾਟਨ ਕੀਤਾ।ਸ਼ੋ੍ਮਣੀ ਕਮੇਟੀ ਵ’ਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ।ਇਸ ਤੋਂ ਪਹਿਲਾਂ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।
ਬਾਥਰੂਮ ਬਲਾਕ ਦੇ ਉਦਘਾਟਨ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਜਿਹੜੀ ਵੀ ਸੇਵਾ ਸੌਂਪੀ ਗਈ ਉਨ੍ਹਾਂ ਨੇ ਤਨਦੇਹੀ ਤੇ ਸ਼ਰਧਾ ਭਾਵਨਾ ਨਾਲ ਸਮਾਂ ਬੱਧ ਰਹਿ ਕੇ ਮੁਕੰਮਲ ਕੀਤੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀਆਂ ਸੰਗਤਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲੇ ਤੇ ਯੂ ਐਸ ਏ ਦੇ ਸਡਾਨਾ ਪ੍ਰੀਵਾਰ ਵਲੋਂ ਅਤਿ ਆਧੁਨਿਕ ਤਕਨੀਕ ਵਾਲਾ ਬਾਥਰੂਮ ਕੰਪਲੈਕਸ ਤਿਆਰ ਕੀਤਾ ਗਿਆ ਹੈ ਜੋ ਸੰਗਤਾਂ ਲਈ ਲਾਹੇਵੰਦ ਸਾਬਤ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਬਾਥਰੂਮ ਪਹਿਲਾਂ ਮਾਤਾ ਗੰਗਾ ਜੀ ਨਿਵਾਸ ਵਿੱਚ ਵੀ ਬਣਾਏ ਗਏ ਸਨ।ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖਾਂ ਤੇ ਹੋ ਰਹੇ ਨਸਲੀ ਹਮਲਿਆਂ ਬਾਰੇ ਬਣਾਈ ਗਈ 21 ਮੈਂਬਰੀ ਸਬੁਕਮੇਟੀ ਦੀ ਇਕੱਤਰਤਾ 11 ਮਈ ਨੂੰ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਰੱਖੀ ਗਈ ਹੈ।ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਸਲੇ ਦਾ ਕੋਈ ਠੋਸ ਹੱਲ ਕੱਢ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੋ ਸਮਾਗਮ ਕਰਵਾਏ ਜਾਂਦੇ ਹਨ, ਉਹ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੁੰਦਾ ਹੈ, ਇਸ ਸਮਾਗਮ ਵਿੱਚ ਕਿਸੇ ਨੂੰ ਵੀ ਖਲਨ ਨਹੀਂ ਪਾਉਣਾ ਚਾਹੀਦਾ ਬਲਕਿ ਸਮੁੱਚੀ ਕੌਮ ਨੂੰ ਇਸ ਦਿਨ ਅਮਨ ਸਾਂਤੀ ਨਾਲ ਸਮਾਗਮ ਵਿੱਚ ਹਾਜ਼ਰੀਆਂ ਭਰਨੀਆਂ ਚਾਹੀਦੀਆਂ ਹਨ।
ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲਿਆਂ ਨੇ ਕਿਹਾ ਕਿ 20 ਪ੍ਰਾਣੀਆਂ ਦੀ ਸਮਰੱਥਾ ਵਾਲੇ ਇਸ ਬਾਥਰੂਮ ਬਲਾਕ ਵਿੱਚ ਵਿਸ਼ੇਸ਼ ਸੁਵਿਧਾ ਵਾਲੇ ਬਾਥਰੂਮ ਬਲਾਕ ਵੀ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਜੋ ਵੀ ਉਨ੍ਹਾਂ ਦੇ ਜਿੰਮੇ ਸੇਵਾ ਲਗਾਈ ਜਾਵੇਗੀ ਉਸ ਨੂੰ ਸੰਗਤਾਂ ਦੇ ਸਹਿਯੋਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਤਿਗੁਰੂ ਪਾਤਸ਼ਾਹ ਆਪ ਹੀ ਇਹ ਸੇਵਾ ਬਖਸ਼ਦੇ ਹਨ ਤੇ ਆਪ ਹੀ ਸਹਾਈ ਹੋ ਕੇ ਮੁਕੰਮਲ ਕਰਵਾ ਲੈਂਦੇ ਹਨ।ਜਥੇਦਾਰ ਅਵਤਾਰ ਸਿੰਘ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਦੀ ਮੁਰੰਮਤ ਤੇ ਰੰਗ ਰੋਗਨ ਦੀ ਸੇਵਾ ਕਰਨ ਲਈ ਕਿਹਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ ਤੇ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ, ਬਾਬਾ ਸੁੱਖਵਿੰਦਰ ਸਿੰਘ ਭੂਰੀਵਾਲੇ, ਸz: ਰਾਜਿੰਦਰ ਸਿੰਘ ਮਹਿਤਾ ਅੰਤ੍ਰਿਗ ਮੈਂਬਰ, ਸ: ਗੁਰਿੰਦਰਪਾਲ ਸਿੰਘ ਗੋਰਾ, ਸ: ਬਾਵਾ ਸਿੰਘ ਗੁਮਾਨਪੁਰਾ ਤੇ ਸ: ਸੁਰਜੀਤ ਸਿੰਘ ਭਿੱਟੇਵਢ ਮੈਂਬਰ ਸ਼ੋ੍ਮਣੀ ਕਮੇਟੀ, ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ: ਸਤਿੰਦਰ ਸਿੰਘ ਨਿਜੀ ਸਹਾਇਕ, ਸ: ਸਕੱਤਰ ਸਿੰਘ ਮੀਤ ਸਕੱਤਰ, ਸ: ਸੁਲੱਖਣ ਸਿੰਘ ਤੇ ਸ: ਗੁੁਰੰਦਰ ਸਿੰਘ ਮਥਰੇਵਾਲ ਤੇ ਸ: ਰਘਬੀਰ ਸਿੰਘ ਮੰਡ ਮੈਨੇਜਰ, ਸ: ਸਤਨਾਮ ਸਿੰਘ ਮਾਂਗਾਸਰਾਏਂ ਐਡੀ: ਮੈਨੇਜਰ, ਸ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਤੇ ਸ: ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ: ਰਾਮ ਸਿੰਘ ਸਾਬਕਾ ਮੀਤ ਸਕੱਤਰ, ਸ: ਨਰਿੰਦਰ ਸਿੰਘ, ਸ: ਸੁਰਿੰਦਰਪਾਲ ਸਿੰਘ, ਬਾਬਾ ਗੁਰਨਾਮ ਸਿੰਘ ਤੇ ਬਾਬਾ ਪ੍ਰੇਮ ਸਿੰਘ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply