Wednesday, July 3, 2024

ਬਾਬਾ ਬੰਦਾ ਸਿੰਘ ਜੀ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪੰਜਾਬ ਤੇ ਗਵਾਂਢੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਲਿਖੇ ਪੱਤਰ

ਅੰਮ੍ਰਿਤਸਰ, 4 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਸ੍ਰੀ ਮਨੋਹਰ ਲਾਲ ਖੱਟੜ ਮੁੱਖ ਮੰਤਰੀ ਹਰਿਆਣਾ, ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਤੇ ਸ. ਮਨਜੀਤ ਸਿੰਘ ਜੀ ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਪੱਤਰ ਲਿਖਿਆ ਹੈ।ਜਿਸ ਵਿੱਚ ਉਨ੍ਹਾਂ ਸ. ਬਾਦਲ, ਸ੍ਰੀ ਖੱਟੜ ਤੇ ਸ੍ਰੀ ਕੇਜਰੀਵਾਲ ਨੂੰ ਆਪਣੁੇਆਪਣੇ ਸੂਬਿਆਂ ਵਿੱਚ ਨਗਰ ਕੀਰਤਨ ਦੇ ਰੂਟ ਵਾਲੇ ਸਥਾਨਾਂ ਤੇ ਪ੍ਰਸ਼ਾਸਨ ਰਾਹੀਂ ਲੋੜੀਂਦੇ ਪ੍ਰਬੰਧ ਮੁਕੰਮਲ ਕਰਵਾਉਣ ਲਈ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਹੈ ਕਿ ਇਹ ਨਗਰ ਕੀਰਤਨ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ਼ੋ੍ਮਣੀ ਕਮੇਟੀ ਵੱਲੋਂ 21 ਮਈ 2016 ਨੂੰ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ, ਜ਼ਿਲ੍ਹਾ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ 29 ਮਈ 2016 ਨੂੰ ਗੁਰਦੁਆਰਾ ਸਾਹਿਬ ਗਰੀਨ ਪਾਰਕ, ਹੌਜ ਖਾਸ, ਮੇਨ ਚੌਂਕ, ਮਹਿਰੋਲੀ, ਦਿੱਲੀ ਵਿਖੇ ਸੰਪੰਨ ਹੋਵੇਗਾ, ਜਿਸ ਵਿੱਚ ਗੁਰੂ ਸਾਹਿਬਾਨ ਦੀਆਂ ਇਤਿਹਾਸਕ ਨਿਸ਼ਾਨੀਆਂ (ਸ਼ਸਤਰੁਬਸਤਰ ਆਦਿ) ਵਾਲੀ ਬੱਸ ਵੀ ਸ਼ਾਮਿਲ ਹੋਵੇਗੀ। ਜਥੇਦਾਰ ਅਵਤਾਰ ਸਿੰਘ ਨੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸz: ਮਨਜੀਤ ਸਿੰਘ ਜੀ ਕੇ ਨੂੰ ਵੀ ਦਿੱਲੀ ਵਿਖੇ ਹੋ ਰਹੇ ਸਮਾਗਮਾਂ ਸਬੰਧੀ ਯੋਗ ਤੇ ਲੋੜੀਂਦੇ ਪ੍ਰਬੰਧਕ ਕਰਨ ਲਈ ਕਿਹਾ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply