Wednesday, July 3, 2024

ਜ਼ਿਲ੍ਹੇ ਅੰਦਰ 3 ਮਈ ਤੱਕ ਵੱਖ ਵੱਖ ਖਰੀਦ ਏਜੰਸੀਆਂ ਨੇ 40164 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ

PPN0405201616

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹੇ ਅੰਦਰ 3 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 40164 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅੱਜ ਇੱਥੇ ਵੱਖ ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 18196 ਮੀਟਰਿਕ ਟਨ, ਐਫ.ਸੀ.ਆਈ. ਨੇ 7998 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 5500 ਮੀਟਰਿਕ ਟਨ, ਪਨਸਪ 6418 ਮੀਟਰਿਕ ਟਨ, ਪੰਜਾਬ ਐਗਰੋ ਨੇ 1067 ਮੀਟ੍ਰਿਕ ਟਨ ਅਤੇ ਮਾਰਕਫੈਡ ਨੇ 985 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਮੁੱਖ ਦਫ਼ਤਰ ਚੰਡੀਗੜ੍ਹ ਨਾਲ ਰਾਬਤਾ ਕਾਇਮ ਕਰਨ ਤਾਂ ਜੋ ਕਿਸਾਨਾਂ ਨੂੰ ਅਦਾਇਗੀ ਨਿਰਧਾਰਤ ਸਮੇਂ ਵਿੱਚ ਕੀਤੀ ਜਾ ਸਕੇ ਅਤੇ ਖਰੀਦ ਕੀਤੀ ਗਈ ਕਣਕ ਦੇ ਬਿੱਲ ਨਾਲੋ ਨਾਲ ਹੀ ਮੁੱਖ ਦਫਤਰ ਚੰਡੀਗੜ੍ਹ ਨੂੰ ਭੇਜੇ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮੰਡੀਆਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਬਲਬੀਰ ਸਿੰਘ ਬਾਜਵਾ ਸੈਕਟਰੀ ਮਾਰਕੀਟ ਕਮੇਟੀ ਪਠਾਨਕੋਟ ਅਤੇ ਵਿਜੇ ਕੁਮਾਰ ਸੈਕਟਰੀ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਅਤੇ ਵੱਖ ਵੱਖ ਏਜੰਸੀਆਂ ਦੇ ਜਿਲ੍ਹਾਂ ਅਧਿਕਾਰ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply