Wednesday, July 3, 2024

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ਼ਖ਼ਸੀਅਤ ਵਿਕਾਸ ਪ੍ਰੋਗਰਾਮ ਕਰਵਾਇਆ

PPN0505201602ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਵਿਦਿਆਰਥੀਆਂ ਲਈ ਦੋ ਹਫ਼ਤੇ ਦਾ ਸ਼ਖ਼ਸੀਅਤ ਵਿਕਾਸ ਦਾ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ।ਮੈਡਮ ਮਨਪ੍ਰੀਤ ਕੌਰ ਧਾਲੀਵਾਲ ਦੀ ਅਗਵਾਈ ਵਿਚ 25 ਅਪਰੈਲ ਤੋਂ 5 ਮਈ ਤੱਕ ਚੱਲੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸਖਸ਼ੀਅਤ ਵਿਚ ਨਿਖਾਰ ਲਿਆਉਣ ਲਈ ਬੋਲਚਾਲ ਦੀ ਭਾਸ਼ਾ ਦਾ ਹੁਨਰ, ਬੁਨਿਆਦੀ ਹਿਸਾਬ-ਕਿਤਾਬ, ਤਰਕ ਦੇ ਮੂਲ ਹੁਨਰ ਆਦਿ ਵਿਸ਼ਿਆਂ ਉਪਰ ਕਲਾਸਾਂ ਲਗਾਈਆਂ ਗਈਆਂ। ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋਏ, ਉਨ੍ਹਾਂ ਦੇ ਨਾਲ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਡਾ. ਭੁਪਿੰਦਰ ਸਿੰਘ ਧਾਲੀਵਾਲ, ਡਿਪਟੀ ਰਜਿਸਟਰਾਰ ਡਾ. ਅਮਿਤ ਟੁਟੇਜਾ, ਲੋਕ ਸੰਪਰਕ ਅਧਿਕਾਰੀ ਪ੍ਰੋ. ਸੁੱਖਦਵਿੰਦਰ ਸਿੰਘ ਕੌੜਾ ਹਾਜ਼ਰ ਸਨ। ਮੈਡਮ ਮਨਪ੍ਰੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਇਸ ਦੋ ਹਫ਼ਤੇ ਦੇ ਪ੍ਰੋਗਰਾਮ ਨੂੰ ਪ੍ਰੋ. ਸੁੱਖਦਵਿੰਦਰ ਸਿੰਘ ਕੌੜਾ, ਮਾਰਕੀਟਿੰਗ ਮੈਨੇਜਰ ਰਾਕੇਸ਼ ਬਾਂਸਲ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਸੁਖਪਾਲ ਸਿੰਘ, ਮੈਡਮ ਨਵਰੀਤ ਕੌਰ ਆਦਿ ਨੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਵਿਕਾਸ ਦੇ ਵੱਖ-ਵੱਖ ਪਹਿਲੂਆਂ ‘ਤੇ ਲੈਕਚਰ ਦਿੱਤੇ। ਵਿਦਿਆਰਥੀਆਂ ਦਾ ਸਰਟੀਫਿਕੇਟਾਂ ਨਾਲ ਸਨਮਾਨ ਕਰਦੇ ਹੋਏ ਡਾ. ਮੱਲ੍ਹੀ ਨੇ ਕਿਹਾ ਕਿ ਅਕਾਦਮਿਕ ਗਿਆਨ ਦੇ ਨਾਲ-ਨਾਲ ਵਿਦਿਆਰਥੀ ਦੀ ਸ਼ਖ਼ਸੀਅਤ ਦੇ ਉਸਾਰੀ ਲਈ ਅਜਿਹੇ ਪ੍ਰੋਗਰਾਮ ਵੀ ਬਹੁਤ ਮਹੱਤਵਪੂਰਨ ਹਨ। ਡਾ. ਧਾਲੀਵਾਲ ਨੇ ਸ਼ਖ਼ਸੀਅਤ ਦੇ ਹੋਰ ਪਹਿਲੂਆਂ ਦੇ ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਜ਼ਿੰਦਗੀ ਵਿਚ ਅਪਣਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਨਾ ਕੀਤੀ। ਵਿਦਿਆਰਥੀਆਂ ਨੇ ਇਸ ਸਬੰਧੀ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਪ੍ਰੋਗਰਾਮ ਦਾ ਬਹੁਤ ਫ਼ਾਇਦਾ ਉਠਾਇਆ ਹੈ ਅਤੇ ਆਪਣੀ ਪੜ੍ਹਾਈ ਦੇ ਦੌਰਾਨ ਅਜਿਹੇ ਹੋਰ ਪ੍ਰੋਗਰਾਮ ਉਲੀਕੇ ਜਾਣ ਦੀ ਉਮੀਦ ਪ੍ਰਗਟਾਉਂਦੇ ਹਨ। ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਨੇ ਪ੍ਰੋਗਰਾਮ ਵਿਚ ਸ਼ਿਰਕਤ ਕਰ ਰਹੇ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਸਮੁੱਚੇ ਸੰਚਾਲਕਾਂ ਦੀ ਇਸ ਸੇਧਪੂਰਨ ਪ੍ਰੋਗਰਾਮ ਲਈ ਭਰਪੂਰ ਸ਼ਲਾਘਾ ਕੀਤੀ। ਮੈਡਮ ਮਨਪ੍ਰੀਤ ਅਤੇ ਪ੍ਰੋ. ਕੌੜਾ ਨੇ ਸਾਰੇ ਪ੍ਰੋਗਰਾਮ ਦੌਰਾਨ ਬਾਖੂਬੀ ਮੰਚ ਸੰਚਾਲਨ ਕੀਤਾ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply