ਨਵੀਂ ਦਿੱਲੀ, 5 ਮਈ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਵਧਾਉਂਦਿਆਂ, ਇਸ ਸ਼ਨੀਵਾਰ 7, ਮਈ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਜਨਮ ਭੂਮੀ, ਜੰਮੂ ਵਿੱਖੇ ਮਹੰਤ ਬਚਿੱਤਰ ਸਿੰਘ ਇੰਨਜੀਨੀਅਰਿੰਗ ਕਾਲਜ ਬਾਬਲਿਆਣਾ, ਜੀਵਨ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਅਤੇ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ, ਸੰਘਰਸ਼ ਅਤੇ ਸ਼ਹਾਦਤ ਦੇ ਸਬੰਧ ਵਿੱਚ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਣਗੇ। ਉਨ੍ਹਾਂ ਦਸਿਆ ਕਿ ਇਸ ਮੌਕੇ ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਨਾਲ ਸੰਬੰਧਤ ਲਾਈਟ ਐਂਡ ਸਾਊਂਡ ਪ੍ਰਗਰਾਮ ਵੀ ਪੇਸ਼ ਕੀਤਾ ਜਾਇਗਾ ਅਤੇ ਦਿੱਲ਼ੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਮੁੱਖੀ ਵੀ ਇਸ ਸਮਾਗਮ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਜੰਮੂ, ਬਾਬਾ ਬੰਦਾ ਸਿੰਘ ਬਹਾਦਰ ਦੀ ਜਨਮ ਭੂਮੀ ਹੋਣ ਕਾਰਣ ਇਸ ਸਮਾਗਮ ਦਾ ਵਿਸੇਸ਼ ਮਹਤੱਵ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media