ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 5,35,191 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 556.29 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 104899 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 111286 ਮੀਟ੍ਰਿਕ ਟਨ, ਪਨਸਪ ਵੱਲੋਂ 120819 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 49027 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 67570 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 68313 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 13277 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ ਹੁਣ ਤੱਕ 138.61 ਕਰੋੜ, ਮਾਰਕਫੈਡ ਵੱਲੋਂ 127.16 ਕਰੋੜ, ਪਨਸਪ ਵੱਲੋਂ 97.86 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 56.63 ਕਰੋੜ, ਪੰਜਾਬ ਐਗਰੋ ਵੱਲੋਂ 76.93 ਕਰੋੜ ਅਤੇ ਐਫ. ਸੀ. ਆਈ ਵੱਲੋਂ 59.10 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media