Monday, July 1, 2024

ਪਾਣੀ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਨੂੰ ਹੋਵੇਗਾ ਜੁਰਮਾਨਾ – ਡਿਪਟੀ ਕਮਿਸ਼ਨਰ

Smt. Isha Kalia Fzk DCਫਾਜ਼ਿਲਕਾ, 5 ਮਈ (ਵਨੀਤ ਅਰੋੜਾ)- ਗਰਮੀਆਂ ਦੇ ਸੀਜ਼ਨ ਵਿਚ ਪਾਣੀ ਦੀ ਘਾਟ ਕਾਰਨ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਦੁਰਵਰਤੋਂ ਰੋਕਣ ਲਈ ਹੁਕਮ ਜਾਰੀ ਕੀਤੇ ਗਏ ਹਨ। ਜਿਸ ਕਾਰਨ ਕੋਈ ਵੀ ਵਿਅਕਤੀ ਆਪਣੀਆਂ ਮੋਟਰ ਕਾਰਾਂ, ਗੱਡੀਆਂ ਆਦਿ ਪਾਇਪਾਂ ਨਾਲ ਨਹੀਂ ਧੋ ਸਕੇਗਾ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ।  ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਗਰਮੀ ਵਿਚ ਪਾਣੀ ਦੀ ਕਿੱਲਤ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਾਣੀ ਦੀ ਦੁਰਵਰਤੋਂ ਕਰਦਾ ਹੋਇਆ ਪਾਇਆ ਜਾਂਦਾ ਹੈ ਤਾਂ ਪਹਿਲੀ ਵਾਰ ਉਸ ਨੂੰ 1 ਹਜ਼ਾਰ ਰੁਪਏ, ਦੁਬਾਰਾ ਪਾਣੀ ਦੀ ਦੁਰਵਰਤੋਂ ਕਰਨ ਤੇ 2 ਹਜ਼ਾਰ ਰੁਪਏ ਅਤੇ ਤੀਜੀ ਵਾਰ ਦੁਰਵਰਤੋਂ ਕਰਨ ਤੇ ਕੁਨਕੈਸ਼ਨ ਕੱਟ ਦਿੱਤਾ ਜਾਵੇਗਾ ਅਤੇ 5 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲ ਕਰਨ ਉਪਰੰਤ ਹੀ ਕੁਨੈਕਸ਼ਨ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਵਿਸ ਸਟੇਸ਼ਨ ਵਾਲੇ ਪਾਣੀ ਦੀ ਵਰਤੋਂ ਨਹੀਂ ਕਰਨਗੇ।  ਇਸ ਦੇ ਨਾਲ ਉਨ੍ਹਾਂ ਕਿਹਾ ਕਿ ਘਰਾਂ ਦੇ ਵਿਹੜਿਆਂ ਨੂੰ ਵੀ ਪੋਚੇ ਆਦਿ ਨਾਲ ਸਾਫ਼ ਕੀਤਾ ਜਾਵੇ ਇਸ ਨੂੰ ਪਾਇਪ ਲਗਾ ਕੇ ਖੁੱਲ੍ਹੇ ਪਾਣੀ ਨਾਲ ਨਾ ਧੋਤਾ ਜਾਵੇ। ਘਰਾਂ ਵਿਚ ਬਣੇ ਬਗੀਚਿਆਂ ਨੂੰ ਵੀ ਸ਼ਾਮ 5 ਵਜ਼ੇ ਤੋਂ ਬਾਅਦ ਹੀ ਪਾਣੀ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਸੰਜ਼ਮ ਨਲ ਵਰਤੋਂ ਕੀਤੀ ਜਾਵੇ ਤਾਂ ਜੋ ਪਾਣੀ ਦੀ ਉਪਲਬੱਧਤਾ ਬਾਰੇ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰਾਂ ਜਾਂ ਗਲੀਆਂ ਵਿਚ ਪਾਣੀ ਦੀਆਂ ਪਾਇਪਾਂ ਜਾਂ ਟੂਟੀਆਂ ਖੁੱਲ੍ਹੀਆਂ ਨਾ ਛੱਡੀਆਂ ਜਾਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੰਜ਼ਮ ਨਾਲ ਵਰਤੋਂ ਕਰਨ ਅਤੇ ਇਸ ਪ੍ਰਤੀ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply