Monday, July 1, 2024

ਪਠਾਨਕੋਟ ਦੇ 92 ਪਰਿਵਾਰਾਂ ਨੂੰ ਸ਼ਗਨ ਸਕੀਮ ਦੇ ਅਧੀਨ 13 ਲੱਖ 80 ਹਜਾਰ ਦੇ ਚੈਕ ਕੀਤੇ ਤਕਸੀਮ

PPN0505201607ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਅਧੀਨ ਅੱਜ ਵਿਧਾਨ ਸਭਾ ਖੇਤਰ ਪਠਾਨਕੋਟ ਦੇ 92 ਪਰਿਵਾਰਾਂ ਨੂੰ ਸ਼ਗਨ ਸਕੀਮ ਦੇ ਅਧੀਨ 13 ਲੱਖ 80 ਹਜਾਰ ਰੁਪਏ ਦੇ ਚੈਕ ਤਕਸੀਮ ਕੀਤੇ ਗਏ ਹਨ।ਇਹ ਪ੍ਰਗਟਾਵਾ ਸ੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਸਾਸ਼ਤਰੀ ਨਗਰ ਵਿੱਚ ਸਥਿਤ ਆਪਣੇ ਦਫਤਰ ਵਿਖੇ ਆਯੋਜਿਤ ਕੀਤੇ ਇੱਕ ਸਮਾਰੋਹ ਦੇ ਦੋਰਾਨ ਕੀਤਾ।ਉਨ੍ਹਾਂ ਦੱਸਿਆ ਕਿ ਅੱਜ ਸ਼ਗਨ ਸਕੀਮ ਦੇ ਅਧੀਨ ਆਉਦੇ 92 ਲਾਭਪਾਤਰੀਆਂ ਨੂੰ ਜਿਸ ਵਿੱਚ ਹਰੇਕ ਲਾਭਪਾਤਰੀ ਨੂੰ 15-15 ਹਜਾਰ ਰੁਪਏ ਦੇ ਚੈਕ ਭੇਂਟ ਕੀਤੇ ਗਏ ਹਨ।ਇਸ ਮੋਕੇ ਤੇ ਪਠਾਨਕੋਟ ਦੇ ਕੌਂਸਲਰਾਂ ਤੋਂ ਇਲਾਵਾ ਵਿਧਾਨ ਸਭਾ ਖੇਤਰ ਪਠਾਨਕੋਟ ਦੇ ਅਧੀਨ ਆਉਦੇ ਕਈ ਪਿੰਡਾਂ ਦੇ ਸਰਪੰਚ ਵੀ ਹਾਜਰ ਸਨ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਨੂੰ ਅੱਜ ਸ਼ਗਨ ਸਕੀਮ ਦੇ ਚੈਕ ਤਕਸੀਮ ਕੀਤੇ ਗਏ, ਉਨ੍ਹਾਂ ਵਿੱਚ ਸਾਲ 2013-14 ਅਤੇ ਸਾਲ 2015-16 ਦੇ ਵੀ ਲਾਭਪਾਤਰੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਭਲਾਈ ਦੀਆਂ ਸਕੀਮਾਂ ਚਲਾ ਕੇ ਸਿੱਧੇ ਰੂਪ ਵਿੱਚ ਜਨਤਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਜਿਲ੍ਹੇ ਅੰਦਰ ਵਿਸ਼ਾਲ ਪ੍ਰੋਜੈਕਟਾਂ ਨੂੰ ਵੀ ਜਲਦੀ ਹੀ ਪੂਰਾ ਕਰਕੇ ਜਿਲ੍ਹਾ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿਹਤ ਬੀਮਾ ਯੋਜਨਾਂ ਨੂੰ ਲੈ ਕੇ ਵੀ ਜਿਲ੍ਹਾ ਪਠਾਨਕੋਟ ਦੇ ਹਰੇਕ ਵਰਗ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣਾ ਆਧਾਰ ਕਾਰਡ ਜਰੂਰ ਬਣਵਾਉਣ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ। ਇਸ ਮੌਕੇ ‘ਤੇ ਰੋਹਿਤ ਪੁਰੀ, ਵਿਜੇ ਕਾਟਲ, ਰਜਿੰਦਰ ਬਿੱਟਾ, ਪ੍ਰਦੀਪ ਰੈਨਾ, ਰਜਿੰਦਰ ਲਾਡੀ, ਨਰਿੰਦਰ ਪੱਮੀ, ਕੋਂਸਲਰ ਮਾਨ ਸਿੰਘ, ਬੰਟੀ, ਪ੍ਰਵੀਨ ਪੱਪੀ, ਗਨੇਸ਼ ਕੁਮਾਰ ਵਿੱਕੀ, ਪਿੰਡ ਘਿਆਲਾ ਦੀ ਸਰਪੰਚ ਰੇਖਾ ਸ਼ਰਮਾ, ਵਰਕਰ ਅਤੇ ਪੱਤਵੰਤੇ ਸ਼ਹਿਰ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply