Monday, July 1, 2024

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

PPN0505201610ਅੰਮ੍ਰਿਤਸਰ, 5 ਮਈ (ਗੁਰਪ੍ਰੀਤ ਸਿੰਘ) – ਗੁਰਦੁਆਰਾ ਇੰਸਪੈਕਟਰ ਹਰਦਿਆਲ ਸਿੰਘ, ਮੰਗਤ ਸਿੰਘ ਮੁਖਤਾਰੇ ਆਮ ਲਾਂਅ ਬ੍ਰਾਂਚ, ਰਮਜੀਤ ਸਿੰਘ ਤੇ ਕੁਲਵੰਤ ਸਿੰਘ ਸੇਵਾਦਾਰ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਉਕਤ ਮੁਲਾਜ਼ਮਾਂ ਨੇ ਲੰਮਾ ਸਮਾਂ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨੌਕਰੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਸੇਵਾ-ਮੁਕਤੀ ਦਾ ਸਮਾਂ ਤਾਂ ਹਰ ਇਨਸਾਨ ਤੇ ਆਉਂਦਾ ਹੈ, ਪਰੰਤੂ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੀਤੀ ਸੇਵਾ ਦੂਸਰਿਆਂ ਲਈ ਮਿਸਾਲ ਬਣਦੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੇ ਰਹਿਣ।ਹਰਦਿਆਲ ਸਿੰਘ, ਮੰਗਤ ਸਿੰਘ, ਰਮਜੀਤ ਸਿੰਘ ਤੇ ਸ. ਕੁਲਵੰਤ ਸਿੰਘ ਨੂੰ ਮਨਜੀਤ ਸਿੰਘ ਸਕੱਤਰ ਨੇ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਰਣਜੀਤ ਸਿੰਘ, ਪ੍ਰਤਾਪ ਸਿੰਘ ਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸਤਿੰਦਰ ਸਿੰਘ ਨਿਜੀ ਸਹਾਇਕ, ਬਲਵਿੰਦਰ ਸਿੰਘ, ਤਰਵਿੰਦਰ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਹਰਜੀਤ ਸਿੰਘ ਲਾਲੂਘੁੰਮਣ ਤੇ ਕੁਲਵਿੰਦਰ ਸਿੰਘ ਮੀਤ ਸਕੱਤਰ, ਸਤਬੀਰ ਸਿੰਘ ਓ ਐਸ ਡੀ ਧਰਮ ਪ੍ਰਚਾਰ ਕਮੇਟੀ, ਮਲਕੀਤ ਸਿੰਘ ਸਫ਼ਸੁਪ੍ਰਿੰਟੈਂਡੈਂਟ, ਹਰਜਿੰਦਰ ਸਿੰਘ ਐਡੀਸ਼ਨਲ ਮੈਨੇਜਰ, ਨਿਰਵੈਲ ਸਿੰਘ ਤੇ ਕਰਮਬੀਰ ਸਿੰਘ ਇੰਚਾਰਜ, ਜੱਸਾ ਸਿੰਘ ਚੀਫ 85, ਸਤਨਾਮ ਸਿੰਘ ਚੀਫ 87, ਤੇਜਿੰਦਰ ਸਿੰਘ ਤੇ ਜਰਨੈਲ ਸਿੰਘ ਐਡੀਸ਼ਨਲ ਚੀਫ, ਰਣਜੀਤ ਸਿੰਘ ਭੋਮਾ ਤੇ ਗੁਰਦਿਆਲ ਸਿੰਘ ਧਾਰੋਵਾਲੀ ਇੰਸਪੈਕਟਰ ਤੇ ਪ੍ਰੀਤਪਾਲ ਸਿੰਘ ਐਲ ਏ ਆਦਿ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply