Monday, July 1, 2024

ਪਰਮਜੀਤ ਸਿੰਘ ਮੁੰਡਾ ਪਿੰਡ ਨੇ ਬਤੌਰ ਪੀ.ਏ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਅਹੁੱਦਾ ਸੰਭਾਲਿਆ

PPN0505201611 PPN0505201612ਅੰਮ੍ਰਿਤਸਰ, 5 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਰਮਜੀਤ ਸਿੰਘ ਮੁੰਡਾ ਪਿੰਡ ਨੂੰ ਪਦ ਉੱਨਤ ਕਰਦਿਆਂ ਆਪਣੇ ਨਿੱਜੀ ਸਹਾਇਕ ਵਜੋਂ ਨਿਯੁੱਕਤ ਕੀਤਾ ਹੈ।ਉਨ੍ਹਾਂ ਨੇ ਆਪਣਾ ਅਹੁੱਦਾ ਬਤੌਰ ਨਿੱਜੀ ਸਹਾਇਕ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਭਾਲ ਲਿਆ ਹੈ।ਉਨ੍ਹਾਂ ਨੂੰ ਅਹੁਦੇ ਤੇ ਬਿਠਾਉਣ ਉਪਰੰਤ ਦਿਲਜੀਤ ਸਿੰਘ ਬੇਦੀ, ਕੇਵਲ ਸਿੰਘ, ਹਰਭਜਨ ਸਿੰਘ ਮਨਾਵਾਂ, ਮਹਿੰਦਰ ਸਿੰਘ ਆਹਲੀ, ਬਿਜੈ ਸਿੰਘ ਤੇ ਪ੍ਰਤਾਪ ਸਿੰਘ ਵਧੀਕ ਸਕੱਤਰ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਕੇਵਲ ਸਿੰਘ ਵਧੀਕ ਸਕੱਤਰ ਨੇ ਬੋਲਦਿਆਂ ਕਿਹਾ ਕਿ ਨਿਜੀ ਸਹਾਇਕ ਦਾ ਅਹੁਦਾ ਬਹੁਤ ਹੀ ਜਿੰਮੇਵਾਰੀ ਵਾਲਾ ਅਤੇ ਸੰਵੇਦਨਸ਼ੀਲ ਹੁੰਦਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਮੁੰਡਾ ਪਿੰਡ ਆਪਣੇ ਜਿੰਮੇ ਲੱਗੀ ਅਹਿਮ ਸੇਵਾ ਬਹੁਤ ਹੀ ਸੁਹਿਰਦਤਾ ਨਾਲ ਨਿਭਾਉਣਗੇ।
ਪਰਮਜੀਤ ਸਿੰਘ ਮੁੰਡਾ ਪਿੰਡ ਨਿਜੀ ਸਹਾਇਕ ਪ੍ਰਧਾਨ ਸਾਹਿਬ ਨੇ ਕਿਹਾ ਕਿ ਉਹ ਇਸ ਅਹੁੱਦੇ ‘ਤੇ ਰਹਿੰਦਿਆਂ ਪੂਰੀ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਸੇਵਾ ਨਿਭਾਉਂਦਿਆਂ ਹੋਇਆਂ ਸਭ ਨਾਲ ਪੂਰਨ ਸਹਿਯੋਗ ਕਰਾਂਗਾ।
ਇਸ ਮੌਕੇ ਸ਼ਿੰਗਾਰਾ ਸਿੰਘ ਲੋਹੀਆਂ, ਭਾਈ ਮਨਜੀਤ ਸਿੰਘ, ਅਮਰਜੀਤ ਸਿੰਘ ਭਲਾਈਪੁਰ, ਜਰਨੈਲ ਸਿੰਘ ਡੋਗਰਾਂ ਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਦਿਆਲ ਸਿੰਘ ਸਾਬਕਾ ਮੈਂਬਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸਤਿੰਦਰ ਸਿੰਘ ਤੇ ਸਕੱਤਰ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਕਰਮਬੀਰ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਜਸਪਾਲ ਸਿੰਘ, ਲਖਵਿੰਦਰ ਸਿੰਘ ਰੰਧਾਵਾ ਤੇ ਗੁੁਰਿੰਦਰਪਾਲ ਸਿੰਘ ਠਰੂ ਇੰਚਾਰਜ, ਜੱਸਾ ਸਿੰਘ ਚੀਫ਼ ਗੁਰਦੁਆਰਾ ਇੰਸਪੈਕਟਰ, ਸੁਖਮਿੰਦਰ ਸਿੰਘ ਐਕਸੀਅਨ, ਸਤਨਾਮ ਸਿੰਘ ਮਾਂਗਾ ਸਰਾਏਂ, ਬਘੇਲ ਸਿੰਘ ਵਧੀਕ ਮੈਨੇਜਰ ਤੇ ਸ. ਦਰਸ਼ਨ ਸਿੰਘ ਮੀਤ ਮੈਨੇਜਰ, ਹਰਜਿੰਦਰ ਸਿੰਘ ਮੈਨੇਜਰ ਬਾਬਾ ਬੁੱਢਾ ਜੀ ਰਮਦਾਸ, ਰੇਸ਼ਮ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਜਗੀਰ ਸਿੰਘ ਲਾਲਪੁਰਾ ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਵਿੰਦਵਾਲ ਸਾਹਿਬ, ਅਰਜਨ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨ-ਤਾਰਨ ਸਾਹਿਬ, ਮੁਖਤਿਆਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਪਾ: ਨੌਵੀਂ ਬਾਬਾ ਬਕਾਲਾ, ਜਗਜੀਤ ਸਿੰਘ ਵਧੀਕ ਮੈਨੇਜਰ ਤੇ ਸਤਨਾਮ ਸਿੰਘ ਮੀਤ ਮੈਨੇਜਰ ਗੁਰਦੁਆਰਾ ਬਾਬਾ ਬੁੱਢਾ ਜੀ ਝਬਾਲ, ਸ. ਸਰਬਜੀਤ ਸਿੰਘ ਸੁਪਰਵਾਈਜ਼ਰ, ਬਾਬਾ ਸੋਹਨ ਸਿੰਘ ਕਾਰਸੇਵਾ ਵਾਲੇ, ਭਾਈ ਨਿਸ਼ਾਨ ਸਿੰਘ ਹੈਡ ਗ੍ਰੰਥੀ ਬਾਬਾ ਬੁੱਢਾ ਜੀ ਤਰਨ-ਤਾਰਨ, ਠੱਠਾ, ਹਰਬੰਸ ਸਿੰਘ ਝਬਾਲ ਚੇਅਰਮੈਨ, ਡਾਇਰੈਕਟਰ ਦਿਲਜੀਤ ਸਿੰਘ ਐਮਾ, ਜਸਬੀਰ ਸਿੰਘ ਸਰਪੰਚ ਸਵਰਗਾਪੁਰੀ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ, ਪ੍ਰੀਤ ਇੰਦਰ ਸਿੰਘ ਸਰਪੰਚ ਝਬਾਲ, ਗੁਰਦੇਵ ਸਿੰਘ ਸਰਪੰਚ, ਗੁਰਦਿਆਲ ਸਿੰਘ ਸਰਪੰਚ, ਦਿਲਬਾਗ ਸਿੰਘ ਆਰ ਕੇ ਤੇ ਤਲਵਿੰਦਰ ਸਿੰਘ ਰੈਸ਼ੀਆਣਾ ਆਦਿ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply