Monday, July 1, 2024

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਪ੍ਰਾਈਵੇਟ ਡਾਕਟਰਾਂ ਨਾਲ ਕੀਤੀ ਮੀਟਿੰਗ

PPN0605201602

ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਪ੍ਰਦਾਨ ਕਰਨ ਲਈ ਅੱਜ ਸਿਵਲ ਸਰਜਨ ਬਠਿੰਡਾ ਡਾ. ਰਘਬੀਰ ਸਿੰਘ ਰੰਧਾਵਾ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਡਾ. ਰਘਬੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਨੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸਦੇ ਨਾਲ ਹੀ ਉਹਨਾਂ ਮੀਟਿੰਗ ਵਿੱਚ ਸ਼ਾਮਿਲ ਡਾਕਟਰਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀਆਂ ਗਾਈਡਲਾਈਨਜ਼ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਪ੍ਰਾਈਵੇਟ ਡਾਕਟਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਇਸ ਯੋਜਨਾ ਸਬੰਧੀ ਉਹਨਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹਲ ਕੀਤਾ ਜਾਵੇਗਾ। ਡਾ. ਰੰਧਾਵਾ ਨੇ ਕਿਹਾ ਕਿ ਕਿਸੇ ਵੀ ਤਰਾਂ ਦੀ ਮੁਸ਼ਕਿਲ ਆਉਣ ਤੇ ਇਸ ਯੋਜਨਾ ਨੂੰ ਦੇਖ ਰਹੀ ਕੰਪਨੀ ਤੋਂ ਇਲਾਵਾ ਦਫਤਰ ਸਿਵਲ ਸਰਜਨ ਨੂੰ ਵੀ ਸੂਚਿਤ ਕੀਤਾ ਜਾਵੇ, ਤਾਂ ਜੋ ਸਮੱਸਿਆ ਦਾ ਤਰੁੰਤ ਹੱਲ ਕੀਤਾ ਜਾਵੇ। ਜਿਸ ਨਾਲ ਮਰੀਜ਼ ਵੀ ਖੱਜਲ-ਖੁਆਰੀ ਤੋਂ ਬਚਾਅ ਹੋਵੇਗਾ ਅਤੇ ਉਸਨੂੰ ਸਮੇਂ ਸਿਰ ਇਲਾਜ ਦੀ ਸਹੂਲਤ ਮਿਲ ਸਕੇਗੀ।ਇਸ ਮੌਕੇ ਡਾ. ਐਸ.ਐਸ. ਰੋਮਾਣਾ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਰਾਜਪਾਲ ਸਿੰਘ ਜਿਲਾ ਐਪੀਡੀਮੋਲੋਜਿਸਟ, ਜਗਤਾਰ ਸਿੰਘ ਬਰਾੜ ਜਿਲਾ ਮਾਸ ਮੀਡੀਆ ਅਫਸਰ, ਸੰਜੀਵ ਕੁਮਾਰ ਟੀ.ਪੀ.ਏ. ਐਮ.ਡੀ. ਆਨਲਾਈਨ ਇੰਡੀਆ ਵੀ ਹਾਜ਼ਿਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply