Monday, July 1, 2024

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੈਜ਼ੇ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਹੁਕਮ

Isha Kaliaਫਾਜ਼ਿਲਕਾ, 6 ਮਈ (ਵਨੀਤ ਅਰੋੜਾ)- ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ. ਏ. ਐਸ. ਨੇ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੋਟੀਫਿਕੇਸ਼ਨ (1) -6-35/86-3, ਐਚ.ਬੀ 6/19528 ਮਿਤੀ 04-07-1995 ਅਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 5/1/2002-4 ਐਚ. ਬੀ. /358 ਮਿਤੀ 27-0162012 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਲੋਕਾਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਈਸ਼ਾ ਕਾਲੀਆ ਨੇ ਜਾਰੀ ਕੀਤੇ ਆਪਣੇ ਹੁਕਮਾਂ ਵਿਚ ਕਿਹਾ ਕਿ ਜ਼ਿਲ੍ਹੇ ਵਿਚ ਹੈਜੇ ਵਰਗੀ ਬਿਮਾਰੀ ਦੀ ਰੋਕਥਾਮ ਲਈ ਸਾਰੀ ਕਿਸਮ ਦੀਆਂ ਮਠਿਆਈਆਂ, ਕੇਕ, ਬਰੈਡ, ਖੁਰਾਕ ਸਬੰਧੀ ਸਾਰੀਆਂ ਵਸਤਾਂ ਜੇਕਰ ਢੱਕੀਆਂ ਹੋਈਆਂ ਜਾਂ ਸ਼ੀਸ਼ੇ ਦੀ ਅਲਮਾਰੀ ਵਿਚ ਨਹੀਂ ਰੱਖੀਆਂ ਗਈਆਂ ਤਾਂ ਇਨ੍ਹਾਂ ਵਸਤਾਂ ਦੀ ਵੇਚ ਤੇ ਰੋਕ ਹੋਵੇਗੀ। ਇਸ ਦੇ ਨਾਲ ਹੀ ਜਿਆਦਾ ਪੱਕੇ, ਘੱਟ ਪੱਕੇ, ਕੱਟੇ ਹੋਏ ਫ਼ਲ ਸਬਜੀਆਂ ਨੂੰ ਵੇਚਣ ਦੀ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਬਰਫ਼ ਆਈਸ ਕਰੀਮ, ਕੈਂਡੀ, ਸੋਡਾ ਵੇਚਣ, ਬਾਹਰੋਂ ਲਿਆਉਣ, ਭੇਜਣ ਦੀ ਤਦ ਤੱਕ ਮਨਾਹੀ ਹੋਵੇਗੀ ਜਦ ਤੱਕ ਇਨ੍ਹਾਂ ਵਸਤਾਂ ਨੂੰ ਤਿਆਰ ਕਰਨ ਲਈ ਲਿਆਦਾਂ ਪਾਣੀ ਬੈਕਟੀਰੀਆਲੋਜਿਸਟ ਪੰਜਾਬ ਵੱਲੋਂ ਪਾਸ ਨਾ ਕੀਤਾ ਗਿਆ ਹੋਵੇ। ਉਨ੍ਹਾਂ ਨਗਰ ਕੌਂਸਲ, ਜਨ ਸਿਹਤ ਵਿਭਾਗ ਵੱਲੋਂ ਪਬਲਿਕ ਨੂੰ ਪੀਣ ਲਈ ਸਪਲਾਈ ਕੀਤੇ ਜਾਣ ਵਾਲੇ ਪਾਣੀ ਨੂੰ ਕਲੋਰੀਨੇਟ ਕਰਕੇ ਸਪਲਾਈ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਆਪਣੇ ਹੁਕਮਾਂ ਵਿਚ ਸਿਵਲ ਸਰਜਨ, ਸਹਾਇਕ ਸਿਵਲ ਸਰਜਨ, ਜ਼ਿਲ੍ਹਾ ਸਿਹਤ ਅਫ਼ਸਰ, ਜ਼ਿਲ੍ਹਾ ਐਪੀਡੀਮਾਲੋਜਿਸਟ, ਸਮੂਹ ਨਗਰ ਕੌਂਸਲ ਦੇ ਮੈਡੀਕਲ ਅਫ਼ਸਰ ਆਫ਼ ਹੈਲਥ ਸਮੂਹ ਮੈਡੀਕਲ ਅਫ਼ਸਰ, ਸਿਹਤ ਸੇਵਾਵਾਂ, ਸੈਨੇਟਰੀ ਇੰਸਪੈਕਟਰ, ਫੂਡ ਇੰਸਪੈਕਟਰ, ਮਲਟੀਪਰਪਜ਼ ਹੈਲਥ ਸੁਪਰਵਾਈਜਰ, ਸਮੂਹ ਮੈਡੀਕਲ ਅਫ਼ਸਰ ਇੰਚਾਰਜ ਮੁਢੱਲਾ ਸਿਹਤ ਕੇਂਦਰ, ਸਿਵਲ ਹਸਪਤਾਲ, ਮੈਜਿਸਟ੍ਰੇਟ ਪਹਿਲਾ ਦਰਜਾ ਫਾਜ਼ਿਲਕਾ ਵਿਚ ਕੰਮ ਕਰਦੇ ਹਨ ਨੂੰ ਆਪਣੇ ਆਪਣੇ ਖੇਤਰ ਵਿਚ ਮਾਰਕੀਟ ਦੁਕਾਨਾਂ ਅਤੇ ਖੁਰਾਕ ਸਬੰਧੀ ਕਾਰਖਾਨਿਆਂ ਵਿਚ ਦਾਖ਼ਲ ਹੋਣ, ਜਾਣ, ਮੁਆਇਨਾ ਕਰਨ, ਨਾ ਖਾਣਯੋਗ ਪਦਾਰਥ ਹੋਣ ਦੀ ਸੂਰਤ ਵਿਚ ਉਨ੍ਹਾਂ ਨੂੰ ਬੰਦ ਕਰਨ ਅਤੇ ਸਬੰਧਤ ਮਾਲਕਾਂ ਦੇ ਚਲਾਨ ਕਰਨ ਦੇ ਵੀ ਅਧਿਕਾਰ ਦਿੱਤੇ ਹਨ। ਉਨ੍ਹਾਂ ਸਿਵਲ ਸਰਜਨ ਫਾਜ਼ਿਲਕਾ ਨੂੰ ਮੈਡੀਕਲ ਚੈੱਕ ਅਪ ਪੋਸਟਾਂ, ਹੈਜੇ ਦੀਆਂ ਚੈੱਕ ਅਪ ਪੋਸਟਾਂ ਲਾਉਣ ਦੇ ਅਧਿਕਾਰ ਵੀ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਪਿੰਡ, ਸ਼ਹਿਰ, ਕਸਬੇ ਵਿਚ ਹੈਜੇ ਦੀ ਬਿਮਾਰੀ ਹੋਣ ਦੀ ਸੂਰਤ ਵਿਚ ਸਬੰਧਤ ਖੇਤਰ ਦੇ ਵਸਨੀਕ ਹੈਜੇ ਸਬੰਧੀ ਜਾਣਕਾਰੀ ਦੇਣ ਅਤੇ ਇਸ ਦੀ ਰੋਕਥਾਮ ਲਈ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਇਹ ਹੁਕਮ 7 ਜੁਲਾਈ 2016 ਤੱਕ ਲਾਗੂ ਰਹਿਣਗੇ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply