Monday, July 1, 2024

ਬੈਕਾਂ ਤੋਂ ਬਜ਼ੁਰਗਾਂ ਨੂੰ ਪੈਨਸ਼ਨ ਲੈਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ – ਡਿਪਟੀ ਕਮਿਸ਼ਨਰ

PPN0605201609ਫਾਜ਼ਿਲਕਾ, 6 ਮਈ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਅੱਜ ਵੱਖ-ਵੱਖ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਬੈਠਕ ਦੌਰਾਨ ਉਨ੍ਹਾਂ ਦੱਸਿਆ ਕਿ ਐਸ.ਸੀ.ਬੱਚਿਆਂ ਤੇ ਸਕਾਲਰਸ਼ਿਪ ਸਕੀਮ ਤਹਿਤ ਵੱਖ ਵੱਖ ਕਮੇਟੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਫਜੀਫ਼ਾ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ। ਇਸ ਤਰ੍ਹਾਂ ਉਨ੍ਹਾਂ ਦੱਸਿਆ ਕਿ ਸ਼ਗਨ ਸਕੀਮ ਦਾ ਲਾਭ ਲੈਣ ਲਈ ਵਿਆਹ ਤੋਂ ਇਕ ਮਹੀਨਾ ਪਹਿਲਾਂ ਜਾਂ ਇਕ ਮਹੀਨਾ ਬਾਅਦ ਅਰਜੀ ਦਿੱਤੀ ਜਾ ਸਕਦੀ ਹੈ। ਉਨ੍ਹਾ ਨੇ ਬੈਂਕਾਂ ਵਿਚ ਬੁਢਾਪਾ ਪੈਨਸ਼ਨ ਸਕੀਮ ਦੇ ਲਾਭਪਾਤਰੀਆਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਕਿਹਾ ਕਿ ਉਹ ਐਲ.ਡੀ.ਐਮ. ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਵਾ ਕੇ ਬੈਂਕਾਂ ਵਿਚ ਬਜੁਰਗਾਂ ਨੂੰ ਪੈਨਸ਼ਨ ਲੈਣ ਵਿਚ ਕੋਈ ਦਿੱਕਤ ਨਾ ਆਵੇ। ਸਹਿਕਾਰਤਾ ਵਿਭਾਗ ਦੀ ਬੈਠਕ ਵਿਚ ਉਨ੍ਹਾਂ ਨੇ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਭਾਈ ਕਨੱਈਆ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਮੇਂ ਸਿਰ ਕਾਰਡ ਦਿੱਤੇ ਜਾਣ। ਇਸੇ ਤਰ੍ਹਾਂ ਨਗਰ ਕੌਂਸਲਾਂ ਸਬੰਧੀ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਅਰਬਨ ਮਿਸ਼ਨ ਤਹਿਤ ਜ਼ਿਲ੍ਹੇ ਨੂੰ 99 ਕਰੋੜ ਰੁਪਏ ਦੇ ਪ੍ਰਾਜੈਕਟ ਦਿੱਤੇ ਗਏ ਹਨ। ਉਨ੍ਹਾਂ ਨੇ ਵਿਕਾਸ ਕਾਰਜਾਂ ਵਿਚ ਕੁਆਲਟੀ ਕੰਟਰੋਲ ਦੀ ਲੋੜ ਤੇ ਜੋਰ ਦਿੰਦਿਆਂ ਨਗਰ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਵਿਕਾਸ ਕਾਰਜਾਂ ਦੀ ਗੁਣਵਤਾ ਵਿਚ ਕੋਈ ਕਮੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇੰਨ੍ਹਾਂ ਬੈਠਕਾਂ ਦੌਰਾਨ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰਿੰਦਰਪਾਲ ਸਿੰਘ, ਤਹਿਸੀਲ ਭਲਾਈ ਅਫ਼ਸਰ ਸ. ਬਰਿੰਦਰ ਸਿੰਘ, ਐਕਸੀਅਨ ਆਰ.ਕੇ.ਗੁਪਤਾ, ਈ.ਓ. ਗੁਰਦਾਸ ਸਿੰਘ, ਸ. ਗੁਰਬੰਤਾ ਸਿੰਘ ਦਲਮੀਰ ਖੇੜਾ, ਰਜਿੰਦਰਪਾਲ ਸਿੰਘ ਬਰਾੜ ਦੌਲਤਪੁਰਾ, ਹਰਗੋਬਿੰਦ ਸਿੰਘ, ਅਮਰੀਕ ਸਿੰੰਘ, ਭੁਪਿੰਦਰ ਸਿੰਘ ਟਿੱਕਾ ਆਦਿ ਵੀ ਹਾਜਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply