Monday, July 1, 2024

ਅਕਸੇ ਤ੍ਰੱਤੀਆ ਸਬੰਧੀ ਸਰਕਾਰੀ ਕੰਨਿਆ ਸੀਨੀ: ਸੈਕੰਡਰੀ ਸਕੂਲ ‘ਚ ਕਰਵਾਇਆ ਸੈਮੀਨਾਰ

PPN0605201610ਫਾਜ਼ਿਲਕਾ, 6 ਮਈ (ਵਨੀਤ ਅਰੋੜਾ)- ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ‘ਅਕਸੇ ਤ੍ਰੱਤੀਆ’ੰ ‘ਅੱਖਾ ਤੀਜ’ ਸਬੰਧੀ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫਾਜ਼ਿਲਕਾ ਵਿਖੇ ਐਸ.ਡੀ.ਐਮ.ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ ਦੇ ਦਿਸ਼ਾ ਨਿਰਦੇਸ਼ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਐਚ.ਕੇ.ਦੰਦੀਵਾਲ ਦੀ ਅਗਵਾਈ ਵਿਚ ਕੀਤਾ ਗਿਆ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਰਣਵੀਰ ਕੌਰ ਵੱਲੋਂ ਬਾਲ ਵਿਆਹ ਤੇ ਸੰਬੋਧਨ ਕਰਦਿਆਂ ਕਿਹਾ ਕਿ ਅਕਸੇ ਤ੍ਰੱਤੀਆ ਮੌਕੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਬੱਚਿਆਂ ਦਾ ਬਾਲ ਵਿਆਹ ਕੀਤਾ ਜਾਂਦਾ ਹੈ। ਜਿਹੜਾ ਕਿ ਸਾਡੇ ਸਮਾਜ ਲਈ ਕੁ ਪ੍ਰਥਾ ਹੈ। ਉਨ੍ਹਾਂ ਦੱਸਿਆ ਕਿ ਬਾਲ ਉਮਰ ਵਿਚ ਵਿਆਹੇ ਗੲ ਬੱਚੇ ਜਿੱਥੇ ਮਾਨਸਿਕ ਤੌਰ ਤੇ ਪ੍ਰਭਾਵਿਤ ਹੁੰਦੇ ਹਨ। ਉੱਥੇ ਹੀ ਉਹ ਸਿੱਖਿਆ ਵਿਚ ਵੀ ਪੱਛੜ ਜਾਂਦੇ ਹਨ। ਉਨ੍ਹਾਂ ਦੀ ਸੰਤਾਨ ਵੀ ਪੂਰੀ ਤਰ੍ਹਾਂ ਤੰਦਰੁਸਤ ਪੈਦਾ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਸ ਵਾਰ ਇਹ ਦਿਨ 9 ਮਈ 2016 ਨੂੰ ਆ ਰਿਹਾ ਹੈ। ਉਨ੍ਹਾਂ ਸੈਮੀਨਾਰ ਵਿਚ ਪਹੁੰਚੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੁਪ੍ਰਥਾ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨਾਲ ਸਹਿਯੋਗ ਕਰਨ। ਜੇਕਰ ਜ਼ਿਲ੍ਹੇ ਵਿਚ ਇਸ ਦਿਨ ਬਾਲ ਵਿਆਹ ਦੀ ਕੋਈ ਵੀ ਘਟਨਾ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਸੁਰੱਖਿਆ ਅਫ਼ਸਰ ਦੇ ਦਫ਼ਤਰ, ਡਿਪਟੀ ਕਮਿਸ਼ਨਰ ਕੰਪਲੈਕਸ ਕਮਰਾ ਨੰਬਰ 112 ਵਿਚ ਜਾਂ ਫੋਨ ਨੰਬਰ 01638-261098 ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਤੰਦਰੁਸਤ ਸਮਾਜ ਲਈ ਇਹ ਜਰੂਰੀ ਹੈ ਕਿ ਅਸੀਂ ਇਸ ਕੁਪ੍ਰਥਾ ਨੂੰ ਰੋਕਣ ਲਈ ਹੰਭਲਾ ਮਾਰੀਏ। ਇਸ ਮੌਕੇ ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿਚ ਬਾਲ ਵਿਆਹਾਂ ਨੂੰ ਰੋਕਣ ਲਈ ਸਹਿਯੋਗ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਗੁਰਜੀਤ ਕੌਰ, ਭੁਪਿੰਦਰਦੀਪ ਸਿੰਘ, ਰੁਪਿੰਦਰ ਸਿੰਘ, ਸ਼ਿਵਾਲੀ ਜੈਨ, ਸਕੂਲ ਸਟਾਫ਼ ਸ਼੍ਰੀਮਤੀ ਕਿਰਨ ਗਾਂਧੀ, ਸੁਤੰਤਰ ਪਾਠਕ, ਰਜਿੰਦਰ ਕੁਮਾਰ, ਅਕਾਸ਼ ਡੋਡਾ, ਸੰਦੀਪ ਕਟਾਰੀਆ ਆਦਿ ਹਾਜਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply