Monday, July 1, 2024

ਮੰਤਰੀ ਅਨਿਲ ਜੋਸ਼ੀ ਨੇ ਮਾਲ ਰੋਡ ਸਕੂਲ ਦੇ 400 ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ

PPN0605201613ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ)- ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਵਰਦੀ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਵਿੱਚ ਮੁੱਖ-ਮਹਿਮਾਨ ਵੱਜੋਂ ਸ੍ਰੀ ਅਨਿਲ ਜੋਸ਼ੀ ਮੰਤਰੀ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਤੇ ਖੋਜਨੇ ਸ਼ਿਰਕਤ ਕੀਤੀ।
ਇਸ ਅਵਸਰ ‘ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਉਹ ਦੇਸ਼ ਹੀ ਪ੍ਰਗਤੀ ਕਰਦੇ ਹਨ ਜਿਨ੍ਹਾਂ ਵਿਚ ਦੇਸ਼-ਭਗਤੀ ਦਾ ਜਜ਼ਬਾ ਜ਼ਿੰਦਾ ਰਹਿੰਦਾ ਹੈ।ਉਨ੍ਹਾਂ ਨੌਜਵਾਨਾਂ ਵਿਚ ਜਜ਼ਬਾ ਘੱਟ ਹੋਣ ‘ਤੇ ਚਿੰਤਾ ਪ੍ਰਗਟਾੳਂਦਿਆਂ ਅਧਿਆਪਕਾਂ ਤੇ ਜ਼ੋਰ ਦਿੱਤਾ ਕਿ ਉਹ ਵਿਦਿਆਰਥੀਆਂ ਵਿਚ ਦੇਸ਼-ਭਗਤੀ ਦੇ ਭਾਵ ਪੈਦਾ ਕਰਨ ਤਾਂ ਕਿ ਦੇਸ਼ ਨੂੰ ਸਮਰਪਿਤ ਹੋ ਸਕਣ।ਦੇਸ਼ ਅਤੇ ਸਮਾਜ ਪ੍ਰਤੀ ਕਰਤਵਾਂ ਦੀ ਸਹੀ ਪਛਾਣ ਕਰਨ ਸਬੰਧੀ ੳਨ੍ਹਾਂ ਨੌਜਵਾਨ ਪੀੜ੍ਹੀ ਨੂੰ ਕਿਹਾ ਕਿ ਉਹ ਦੇਸ਼ ਨੂੰ ਮਜਬੂਤ ਕਰਨ ਲਈ ਆਮ ਲੋਕਾਂ ਨੂੰ ਸਮਾਜਿਕ ਲਾਹਨਤਾਂ ਤੇ ਅਵਿਗਿਅਨਕ ਵਿਸ਼ਵਾਸਾਂ ‘ਚੋਂ ਬਾਹਰ ਕੱਢਣ ਲਈ ਆਪਣੀ ਯੋਗ ਭੂਮਿਕਾ ਨਿਭਾਉਣ।ਇਸ ਮੌਕੇ ਸ੍ਰੀ ਅਨਿਲ ਜੋਸ਼ੀ ਜੀ ਨੇ ਸਕੂਲ ਦੀਆਂ 400 ਵਿਦਿਆਰਥਣਾਂ ਨੂੰ ਵਰਦੀਆਂ ਵੰਡਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸਕੂਲ ਅਤੇ ਵਿਦਿਆਰਥੀਆਂ ਦੀਆਂ ਸਾਰੀਆਂ ਲੋੜਾਂ ਨੂੰ ਪੂਰਾ ਕਰਨ ਵਾਸਤੇ ਹਮੇਸ਼ਾਂ ਵਚਨਬੱਧ ਰਹਿਣਗੇ।
ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਮੁੱਖ ਮਹਿਮਾਨ ਸ੍ਰੀ ਅਨਿਲ ਜੋਸ਼ੀ ਅਤੇ ਨਾਲ ਆਏ ਹੋਏ ਪਤਵੰਤੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਸਕੂਲ ਦੀ ਵਿੱਦਿਅਕ ਤੇ ਸੱਭਿਆਚਾਰਕ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਪ ਵਿਚ ਹੌਂਸਲਾ, ਯੋਗਤਾ, ਆਤਮ-ਵਿਸ਼ਵਾਸ, ਦ੍ਰਿੜਤਾ ਤੇ ਸਮਰਪਿਤ ਦੀ ਭਾਵਨਾ ਪੈਦਾ ਕਰਨ ‘ਤੇ ਜੋਰ ਦਿੱਤਾ ਤਾਂ ਕਿ ਉਨ੍ਹਾਂ ਦੀ ਸੰਪੂਰਨ ਸ਼ਖ਼ਸੀਅਤ ਨਿਖਰ ਸਕੇ। ਉਪਰੰਤ ਉਨ੍ਹਾਂ 400 ਵਿਦਿਆਰਥੀਆਂ ਨੂੰ ਨਵੀਆਂ ਵਰਦੀਆਂਤਕਸੀਮ ਕਰਵਾਈਆਂ।
ਇਸ ਮੌਕੇ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਣ, ਲੋਕ ਗੀਤ ਅਤੇ ਰਾਸ਼ਟਰੀ ਗਾਨ ਪੇਸ਼ ਕਰਕੇ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ।ਮੰਚ ਸੰਚਾਲਨ ਸ੍ਰੀਮਤੀ ਰਵਿੰਦਰ ਅਟਵਾਲ ਅਤੇ ਸ੍ਰੀਮਤੀ ਜਤਿੰਦਰ ਕੌਰ ਨੇ ਕੀਤਾ।ਇਸ ਮੌਕੇ ਸ੍ਰੀਮਤੀਰਸ਼ਮੀ ਬਿੰਦਰਾ, ਸ੍ਰੀਮਤੀ ਮਨਿੰਦਰ ਕੌਰ, ਸ੍ਰੀਮਤੀ ਗੁਰਅੰਮ੍ਰਿਤ ਕੌਰ, ਸ੍ਰੀਮਤੀ ਰਮਨ ਕਾਲੀਆ, ਸ੍ਰੀਮਤੀ ਅੰਜੂ ਬਾਲਾ, ਸ੍ਰੀਮਤੀ ਜਸਕਮਲ ਕੌਰ, ਸ੍ਰੀ ਰਾਜਪਾਲ, ਸ੍ਰੀ ਮੋਹਿੰਦਰਪਾਲ ਸਿੰਘ, ਸ੍ਰੀ ਕਮਲ ਅਰੋੜਾ, ਸ. ਮੋਹਕਮ ਸਿੰਘ, ਸ. ਅਮਰਜੀਤ ਸਿੰਘ ਕਾਹਲੋਂ, ਸ. ਗੁਰਪ੍ਰੀਤ ਸਿੰਘ, ਸ. ਪਰਮ ਆਫਤਾਬ ਸਿੰਘ, ਸ. ਵਿਜੈਪਾਲ ਸਿੰਘ, ਸ. ਤਰਮਨ ਸਿੰਘਅਤੇਸਕੂਲ ਦਾ ਸਮੂਹ ਸਟਾਫ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply