Thursday, September 24, 2026

 ਮੰਗਰੋੜ ਤੇ ਮੱਲਾਂਵਾਲਾ ਨੇੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣੇ ਦੁੱਖਦਾਈ -ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 6 ਮਈ (ਗੁਰਪ੍ਰੀਤ ਸਿੰਘ) – ਜ਼ਿਲ੍ਹਾ ਰੂਪਨਗਰ ਦੇ ਪਿੰਡ ਮੰਗਰੋੜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਤੇ ਮੱਲਾਂਵਾਲਾ ਨੇੜੇ ਬਸਤੀ ਗਰੀਬ ਸਿੰਘ ਵਾਲੀ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣਾ ਦੁੱਖਦਾਈ ਤੇ ਬਹੁਤ ਹੀ ਮੰਦਭਾਗਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕੀਤਾ।
ਉਨ੍ਹਾਂ ਕਿਹਾ ਕਿ ਉਕਤ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਦੀਆਂ ਘਟਨਾਵਾਂ ਪੱਖੇ ਦੇ ਸਰਕਟ ਸ਼ਾਰਟ ਕਾਰਨ ਵਾਪਰੀਆਂ ਹਨ।ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸਮੇਂ-ਸਮੇਂ ‘ਤੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਅਖ਼ਬਾਰਾਂ ਤੇ ਟੀ.ਵੀ. ਚੈਨਲਾਂ ਰਾਹੀਂ ਸੁਚੇਤ ਕਰਨ ਹਿਤ ਅਪੀਲ ਕੀਤੀ ਜਾ ਰਹੀ ਹੈ ਕਿ ਗੁਰਦੁਆਰਾ ਸਾਹਿਬਾਨ ਵਿੱਚ ਵਧੀਆ ਕਿਸਮ ਦੀ ਵਾਇਰਿੰਗ ਦਾ ਇੰਤਜ਼ਾਮ ਤੇ ਹਰ ਸਮੇਂ ਗ੍ਰੰਥੀ ਸਿੰਘ ਤੇ ਸੇਵਾਦਾਰ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇ, ਪਰ ਅਜੇ ਵੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਕੁੰਭਕਰਨੀ ਦੀ ਨੀਂਦ ਸੁੱਤੇ ਪਏ ਹਨ।ਉਨ੍ਹਾਂ ਕਿਹਾ ਕਿ ਖਾਸ ਕਰ ਗਰਮੀ ਦੇ ਮੌਸਮ ਵਿੱਚ ਜਦੋਂ ਸਾਰਾ-ਸਾਰਾ ਦਿਨ ਤੇ ਰਾਤ ਉਪਕਰਨ ਚੱਲਦੇ ਰਹਿਣ ਤਾਂ ਇਸ ਨਾਲ ਤਾਰਾਂ ਦਾ ਮੈਲਟ ਹੋ ਜਾਣਾ, ਸਵਿੱਚਾਂ ਦਾ ਸੜ ਜਾਣਾ ਤੇ ਫਿਰ ਕਿਸੇ ਪੱਖੇ ਆਦਿ ਨਾਲ ਸਰਕਟ ਸ਼ਾਰਟ ਹੋ ਜਾਣਾ ਆਮ ਜਿਹੀ ਗੱਲ ਬਣ ਗਈ ਹੈ, ਪਰ ਇਹ ਸਭ ਕੁਝ ਓਦੋਂ ਹੀ ਵਾਪਰਦਾ ਹੈ ਜਦ ਪ੍ਰਬੰਧਕਾਂ ਵੱਲੋਂ ਲਾਪ੍ਰਵਾਹੀ ਵਰਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀਆਂ ਇਸ ਤਰ੍ਹਾਂ ਦੀਆਂ ਅਣਗਹਿਲੀਆਂ ਕਰਨ ਤੋਂ ਸੰਕੋਚ ਕਰਨ।
ਉਨ੍ਹਾਂ ਕਿਹਾ ਕਿ ਜਿਹੜੀਆਂ ਗੁਰਦੁਆਰਾ ਕਮੇਟੀਆਂ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਨਹੀਂ ਕਰ ਸਕਦੀਆਂ, ਉਸ ਜਗ੍ਹਾ ਤੇ ਗੁਰੂ ਮਹਾਰਾਜ ਦਾ ਸਰੂਪ ਨਹੀਂ ਰਹਿਣਾ ਚਾਹੀਦਾ।ਉਹ ਸਤਿਕਾਰ ਸਹਿਤ ਨਜ਼ਦੀਕ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸਰੂਪ ਪਹੁੰਚਾ ਸਕਦੀਆਂ ਹਨ, ਪਰ ਅਜਿਹੀਆਂ ਘਟਨਾਵਾਂ ਬਰਦਾਸ਼ਤ ਤੋਂ ਬਾਹਰ ਹਨ।ਉਨ੍ਹਾਂ ਕਿਹਾ ਕਿ ਉਸ ਕਮੇਟੀ ਵਿਰੁੱਧ ਢੁੱਕਵੀਂ ਕਾਰਵਾਈ ਹੋਵੇਗੀ ਜਿਸ ਗੁਰਦੁਆਰਾ ਸਾਹਿਬ ਵਿਖੇ ਅਜਿਹੀ ਘਟਨਾ ਵਾਪਰਦੀ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply