Monday, February 23, 2026

ਬੀਬੀ ਮਨਸਾ ਦੇਵੀ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਐਤਵਾਰ

Rana Paramjit  Singh

ਨਵੀਂ ਦਿੱਲੀ, 7, ਮਈ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਅਮਰ ਦਾਸ ਜੀ ਦੇ ਮਹਿਲ ਬੀਬੀ ਮਨਸਾ ਦੇਵੀ ਜੀ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 8 ਮਈ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਗੁਰਦੁਅਰਾ ਬੰਗਲਾ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਵਿਚ ਕੋਈ ਵੀ ਇਸਤਰੀ ਸਤਿਸੰਗ ਸਭਾ ਗੁਰਬਾਣੀ ਦੇ ਕੀਰਤਨ ਲਈ ਹਾਜ਼ਰੀ ਭਰ ਸਕਦੀ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply