
ਨਵੀਂ ਦਿੱਲੀ, 7, ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਐਤਵਾਰ, 8 ਮਈ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਂਟਰਲ, ਬੀ-2 ਬਲਾਕ, ਗੁਰਦੁਆਰਾ ਰੋਡ, ਪੱਛਮ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਤੋਖ ਸਿੰਘ, ਇੰਟਰਨੈਸ਼ਨਲ ਕੀਰਤਨ ਕੌਂਸਿਲ, ਭਾਈ ਗੁਰਚਰਨ ਸਿੰਘ ਰਸੀਆ (ਲੁਧਿਆਣਾ), ਭਾਈ ਬਲਬੀਰ ਸਿੰਘ (ਚੰਡੀਗੜ੍ਹ), ਭਾਈ ਜਗਤਾਰ ਸਿੰਘ (ਸ੍ਰੀ ਦਰਬਾਰ ਸਾਹਿਬ) ਅਤੇ ਭਾਈ ਜਸਕਰਨ ਸਿੰਘ (ਪਟਿਆਲਾ) ਦੇ ਰਾਗੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਭਾਈ ਹਰਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸੀਸਗੰਜ ਸਾਹਿਬ ਗੁਰ ਸ਼ਬਦ ਦੀ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ ਤੇ ਹੋਰ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Punjab Post Daily Online Newspaper & Print Media