Wednesday, July 3, 2024

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

PPN0705201610

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਦਿਹਾੜੇ ‘ਤੇ ਖਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਜਸ ਗਾਇਨ ਕਰਕੇ ਪ੍ਰਮਾਤਮਾ ਨਾਲ ਜੋੜਿਆ। ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚਾਨਣਾ ਪਾਇਆ।
ਕੌਂਸਲ ਦੇ ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਦਬਾਲ ਹਾਜ਼ਰ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ਸ: ਛੀਨਾ ਨੇ ਕਿਹਾ ਕਿ ਅਜੋਕੀ ਪੀੜ੍ਹੀ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੋਂ ਭਟਕ ਕੇ ਪਤਿਤਪੁਣੇ ਤੇ ਅੰਧਕਾਰ ਵਿੱਚ ਧੱਸਦੇ ਜਾ ਰਹੇ ਹਨ। ੍ਤਉਨ੍ਹਾਂ ਹਰੇਕ ਮਨੁੱਖ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ‘ਤੇ ਚਲਣ ਲਈ ਪ੍ਰੇਰਿਤ ਕਰਦਿਆਂ ਸਰਬੱਤ ਦੇ ਭਲੇ ਦੇ ਕਾਰਜਾਂ ਲਈ ਉਤਸ਼ਾਹਿਤ ਕੀਤਾ। ਧਾਰਮਿਕ ਸਮਾਗਮ ਮੌਕੇ ਸ: ਅਬਦਾਲ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲਕੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜੇ. ਐੱਸ. ਢਿੱਲੋਂ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਨੀਲਮ ਹੰਸ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਡੀ. ਕੇ. ਸੰਧੂ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਸਮੂਹ ਅਧਿਆਪਕ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply