ਬਠਿੰਡਾ, 8 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਭਾਈ ਰਣਜੀਤ ਸਿੰਘ ਪੁੰਤਰ ਜੋਗਿੰਦਰ ਸਿੰਘ, ਲਾਲ ਸਿੰਘ ਬਸਤੀ, ਗਲੀ ਨੰਬਰ 15 ਵਿਖੇ ਕੀਤਾ ਗਿਆ ਇਸ ਮੌਕੇ ਅਰਦਾਸ ਭਾਈ ਰਾਕੇਸ਼ ਸਿੰਘ ਵਲੋਂ ਕੀਤੀ ਗਈ। ਭਾਈ ਕੁਲਦੀਪ ਸਿੰਘ ਪੱਪੂ ਮਿਸਤਰੀ ਵਲੋਂ ਹੁਕਮਨਾਮਾ ਲਿਆ ਗਿਆ।ਇਸ ਮੌਕੇ ਅਬਨਾਸ਼ ਸਿੰਘ, ਜਰਨੈਲ ਸਿੰਘ, ਗੁਰਿੰਦਰਜੀਤ ਸਿੰਘ ਸਾਹਨੀ, ਸੁਖਵਿੰਦਰ ਸਿੰਘ ਸਾਹਨੀ,ਦਿਲਬਾਗ ਸਿੰਘ, ਅਵਤਾਰ ਸਿੰਘ,ਜਗਜੀਤ ਸਿੰਘ ਮੱਕੜ, ਚਰਨਜੀਤ ਸਿੰਘ, ਰੇਸ਼ਮ ਸਿੰਘ, ਗੁਰਦਰਸ਼ਨ ਸਿੰਘ, ਗੁਰਿੰਦਰ ਸਿੰਘ ਡਿੰਪੀ ਆਦਿ ਹਾਜ਼ਰ ਸਨ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ‘ਕੇਸ ਗੁਰੂ ਦੀ ਮੋਹਰ’ ਦਾ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।
Check Also
ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …
Punjab Post Daily Online Newspaper & Print Media