ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹੇ ਅੰਦਰ 7 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 42201 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 19021 ਮੀਟਰਿਕ ਟਨ, ਐਫ.ਸੀ.ਆਈ. ਨੇ 8450 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 6000 ਮੀਟਰਿਕ ਟਨ, ਪਨਸਪ 6643 ਮੀਟਰਿਕ ਟਨ, ਪੰਜਾਬ ਐਗਰੋ ਨੇ 1081 ਮੀਟ੍ਰਿਕ ਟਨ ਅਤੇ ਮਾਰਕਫੈਡ ਨੇ 1006 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ 35054 ਮੀਟ੍ਰਿਕ ਟਨ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਅਤੇ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਨੂੰ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮੰਡੀਆਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media