Wednesday, July 3, 2024

ਸਿਹਤ ਬੀਮਾ ਯੋਜਨਾ ਦੇ ਤਹਿਤ ਘਰਾਂ ਵਿਚ ਕਾਰਡ ਮਿਲਣ ‘ਤੇ ਲੋਕ ਖੁਸ਼- ਪ੍ਰੀਤ ਕੰਵਰ ਬਰਾੜ

PPN0905201613

ਫਾਜ਼ਿਲਕਾ, 8 ਮਈ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਆਟਾ-ਦਾਲ ਕਾਰਡ ਧਾਰਕਾਂ ਨੂੰ ਦਿੱਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਸਕੀਮ ਦੀ ਤਰਜ਼ ‘ਤੇ ਹੀ ਰਾਜ ਦੇ ਕਿਸਾਨਾਂ ਨੂੰ ਵੀ ਇਸ ਯੋਜਨਾ ਅਧੀਨ ਸਲਾਨਾ 50 ਹਜ਼ਾਰ ਰੁਪਏ ਤੱਕ ਦੇ ਲਾਭ ਦੇਣ ਲਈ ਸਕੀਮ ਵਿਚ ਸ਼ਾਮਿਲ ਕੀਤਾ ਗਿਆ ਹੈ। ਇਸ ਸਬੰਧੀ ਜਿਲ੍ਹਾ ਫਾਜਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਸਮਾਰਟ ਕਾਰਡਾਂ ਦੀ ਵੰਡ ਕਿਸਾਨਾਂ ਨੂੰ ਘਰੋ ਘਰੀ ਜਾ ਕੇ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਮਾਰਕਿਟ ਕਮੇਟੀ ਫਾਜਿਲਕਾ ਦੇ ਸਕੱਤਰ ਸ. ਪ੍ਰੀਤ ਕੰਵਰ ਸਿੰਘ ਬਰਾੜ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਮਾਰਕਿਟ ਕਮੇਟੀ ਦੇ ਕਰਮਚਾਰੀ ਪੂਰੀ ਲਗਨ ਅਤੇ ਮਿਹਨਤ ਦੇ ਨਾਲ ਕਾਰਡਾਂ ਦੀ ਵੰਡ ਕਰ ਰਹੇ ਹਨ।ਇਸੇ ਲੜੀ ਦੇ ਤਹਿਤ ਅੱਜ ਫਾਜਿਲਕਾ ਦੇ ਨੇੜਲੇ ਪਿੰਡ ਖੂਈਖੇੜਾ ਵਿਖੇ ਪੰਚਾਇਤ ਮੈਂਬਰ ਸ੍ਰੀ ਵਿਨੋਦ ਕੁਮਾਰ ਦੇ ਸਹਿਯੋਗ ਨਾਲ ਸਮਾਰਟ ਕਾਰਡਾਂ ਦੀ ਵੰਡ ਮਾਰਕਿਟ ਕਮੇਟੀ ਫਾਜਿਲਕਾ ਦੇ ਮੁਲਾਜਮ ਸ੍ਰੀ ਮਨਦੀਪ ਕਮਰਾ (ਮੰਡੀ ਸੁਪਰਵਾਈਜਰ) ਅਤੇ ਸ੍ਰੀ ਨਰੇਸ ਦਾਵੜਾ (ਆਕਸਨ ਰਿਕਾਰਡਰ) ਵੱਲੋਂ ਕੀਤੀ ਗਈ ਇਸ ਮੌਕੇ ਪਿੰਡ ਦੇੇ ਪਤਵੰਤੇ ਸੱਜਣ ਵੀ ਹਾਜਰ ਸਨ । ਪਿੰਡ ਦੇ ਲੋਕਾਂ ਨੇ ਕਾਰਡ ਮਿਲਣ ਤੇ ਖੁਸੀ ਪ੍ਰਗਟ ਕੀਤੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ।
ਸ. ਬਰਾੜ ਨੇ ਦੱਸਿਆ ਕਿ ਦੱਸਿਆ ਕਿ ਕਿਸਾਨਾਂ ਲਈ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਲਾਨਾ ਪ੍ਰੀਮੀਅਮ ਦੀ ਕਿਸ਼ਤ ਪੰਜਾਬ ਮੰਡੀ ਬੋਰਡ ਵੱਲੋਂ ਦਿੱਤੀ ਜਾਵੇਗੀ। ਇਸ ਸਿਹਤ ਬੀਮਾ ਯੋਜਨਾ ਤਹਿਤ ਕਿਸਾਨ ਪ੍ਰੀਵਾਰ ਦੇ ਮੁਖੀ ਦੀ ਮੌਤ ਹੋ ਜਾਣ ਜਾਂ ਨਕਾਰਾ ਹੋਣ ‘ਤੇ 5 ਲੱਖ ਰੁਪਏ ਦਾ ਮੁਆਵਜ਼ਾ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਬੰਧਤ ਕਿਸਾਨ ਪ੍ਰੀਵਾਰ ਦਾ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ ਇਲਾਜ ਸੂਚੀ-ਬੱਧ ਹਸਪਤਾਲਾਂ ਵਿੱਚੋਂ ਨਗਦੀ ਰਹਿਤ ਹੋਵੇਗਾ।ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਸ ਕਾਰਡ ਸਬੰਧੀ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕਰ ਸਕਦਾ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply