Wednesday, July 3, 2024

ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ 748 ਕਰੋੜ ਦੀ ਅਦਾਇਗੀ ਕੀਤੀ- ਡੀ.ਸੀ

Isha Kalia DC

ਫਾਜ਼ਿਲਕਾ, 7 ਮਈ (ਵਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਸਰਕਾਰ ਵੱਲੋਂ ਖਰੀਦੀ ਕਣਕ ਦੇ ਬਦਲੇ ਕਿਸਾਨਾਂ ਨੂੰ 748.70 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜਦ ਕਿ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਦਾ ਆਂਕੜਾ 6,44,615 ਮੀਟ੍ਰਿਕ ਟਨ ਨੂੰ ਪਾਰ ਕਰ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਇਸ਼ਾ ਕਾਲੀਆ ਆਈ.ਏ.ਐਸ. ਨੇ ਅੱਜ ਇੱਥੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਕੀਤੇ ਢੁੱਕਵੇਂ ਪ੍ਰਬੰਧਾਂ ਦਾ ਹੀ ਨਤੀਜਾ ਹੈ ਕਿ ਕਣਕ ਦੇ ਮੰਡੀਕਰਨ ਮੌਕੇ ਕਿਸਾਨਾਂ ਨੂੰ ਕੋਈ ਵਿਸੇਸ਼ ਮੁਸਕਿਲ ਨਹੀਂ ਆਉਣ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 6,44,743 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚ ਆਮਦ ਹੋਈ ਹੈ ਜਿਸ ਵਿਚੋਂ 6,44,615 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ ਜ਼ਿਲ੍ਹੇ ਵਿਚ 1,24,480 ਮੀਟ੍ਰਿਕ ਟਨ, ਮਾਰਕਫੈਡ ਨੇ 1,59,042 ਮੀਟ੍ਰਿਕ ਟਨ, ਪਨਸਪ ਨੇ 1,13,093 ਮੀਟ੍ਰਿਕ ਟਨ, ਵੇਅਰ ਹਾਉਸ ਕਾਰਪੋਰੇਸ਼ਨ ਨੇ 82,448 ਮੀਟ੍ਰਿਕ ਟਨ, ਐਫ.ਸੀ.ਆਈ. ਨੇ 1,08,241 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 4,433 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਖਰੀਦ ਏਂਜਸੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਖਰੀਦੀ ਕਣਕ ਦੀ ਅਦਾਇਗੀ ਤੇਜੀ ਨਾਲ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਹੁਣ ਤੱਕ 147.94 ਕਰੋੜ ਰੁਪਏ, ਮਾਰਕਫੈਡ ਨੇ 149.82 ਕਰੋੜ ਰੁਪਏ, ਪਨਸਪ ਨੇ 131.56 ਕਰੋੜ ਰੁਪਏ, ਵੇਅਰਹਾਉਸ ਨੇ 109.92 ਕਰੋੜ ਰੁਪਏ, ਪੰਜਾਬ ਐਗਰੋ ਨੇ 60.86 ਕਰੋੜ ਰੁਪਏ ਅਤੇ ਐਫ.ਸੀ.ਆਈ. ਨੇ 148.6 ਕਰੋੜ ਰੁਪਏ ਦੀਆਂ ਅਦਾਇਗੀਆਂ ਕਰ ਦਿੱਤੀਆਂ ਹਨ ਅਤੇ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 79 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸੇ ਤਰਾਂ ਕਣਕ ਦੀ ਲਿਫਟਿੰਗ ਵੀ ਤੇਜ ਗਤੀ ਨਾਲ ਕੀਤੀ ਜਾ ਰਹੀ ਹੈ ਕਿਉਂਕਿ ਹੁਣ ਨਵੀਂ ਕਣਕ ਬਹੁਤ ਹੀ ਘੱਟ ਆ ਰਹੀ ਹੈ। ਹੁਣ ਤੱਕ ਕੁੱਲ 5,59,959 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਮੰਡੀਆਂ ਵਿਚੋਂ ਹੋ ਚੁੱਕੀ ਹੈ ਜੋ ਕਿ 88 ਫੀਸਦੀ ਬਣਦੀ ਹੈ। ਪਨਗ੍ਰੇਨ ਨੇ 1,13,544 ਮੀਟ੍ਰਿਕ ਟਨ, ਮਾਰਕਫੈਡ ਨੇ 1,35,809 ਮੀਟ੍ਰਿਕ ਟਨ, ਪਨਸਪ ਨੇ 98,474 ਮੀਟ੍ਰਿਕ ਟਨ, ਵੇਅਰਹਾਉਸ ਨੇ 74,396 ਮੀਟ੍ਰਿਕ ਟਨ, ਪੰਜਾਬ ਐਗਰੋ ਨੇ 38,611 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਨੇ 99,125 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰ ਲਈ ਹੈ। ਇਸ ਮੌਕੇ ਜ਼ਿਲ੍ਹਾ ਫੁੂਡ ਸਪਲਾਈ ਕੰਟਰੋਲਰ ਸ: ਹਰਸ਼ਰਨਜੀਤ ਸਿੰਘ ਬਰਾੜ ਵੀ ਹਾਜਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply