ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਦੀ ਯਾਦਗਾਰ ਬਣਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਸਬੰਧ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ, ਸ. ਸਰਵਣ ਸਿੰਘ ਫਿਲੌਰ ਸਾਬਕਾ ਮੰਤਰੀ, ਸ. ਨਿਰਮਲ ਸਿੰਘ ਵਿਧਾਇਕ, ਸ. ਨਿਰੰਜਨ ਸਿੰਘ ਸਾਥੀ, ਸ. ਲਖਬੀਰ ਸਿੰਘ ਖਾਲਸਾ ਟਾਂਡਾ, ਸ. ਤਰਲੋਚਨ ਸਿੰਘ ਫਗਵਾੜਾ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ‘ਤੇ ਆਧਾਰਤ ਇੱਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ।
ਸ. ਬੇਦੀ ਨੇ ਕਿਹਾ ਕਿ ਬਾਬਾ ਸੰਗਤ ਸਿੰਘ ਜੀ ਦੀ ਸ਼ਹਾਦਤ ਅਦੁੱਤੀ ਹੈ, ਜਿਸ ‘ਤੇ ਸਮੁੱਚੇ ਸਿੱਖ ਜਗਤ ਨੂੰ ਮਾਣ ਹੈ। ਉਨ੍ਹਾਂ ਦੀ ਲਾਸਾਨੀ ਸ਼ਹਾਦਤ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਸਬ-ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਉਨ੍ਹਾਂ ਦੀ ਢੁਕਵੀਂ ਯਾਦਗਾਰ ਬਣਾ ਕੇ ਕੌਮ ਨੂੰ ਅਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਬਣਨ ਨਾਲ ਕੌਮ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media