ਬਠਿੰਡਾ, 13 ਮਈ (ਅਵਤਾਰ ਸਿੰਘ ਕੈਂਥ)-ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਦੀ ਲੜੀ ਦੌਰਾਨ ਸਵੇਰੇ ਦੇ ਸਮਾਗਮ ਭਾਈ ਸੁਖਦੇਵ ਸਿੰਘ ਐਸ.ਐਮ. ਬੈਟਰੀ ਵਾਲਿਆਂ ਦੇ ਗ੍ਰਹਿ ਭੱਟੀ ਰੋਡ ‘ਤੇ ਧਾਰਮਿਕ ਸਮਾਗਮ ਸੁਸਾਇਟੀ ਮੈਂਬਰਾਂ ਵਲੋਂ ਕੀਤਾ ਗਿਆ। ਜਿਸ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਤੋਂ ਇਲਾਵਾ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਸਮਾਗਮ ‘ਚ ਸੁਸਾਇਟੀ ਮੈਂਬਰਾਂ ਵਲੋਂ ” ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ ਗ੍ਰਹਿ ਨਿਵਾਸੀਆਂ ਨੂੰ ਦੇ ਕੇ ਸਨਮਾਨਤ ਕੀਤਾ ਗਿਆ। ਸਮਾਗਮ ਵਿਚ ਸ਼ਹਿਰ ਦੇ ਧਾਰਮਿਕ ਅਤੇ ਰਾਜਸੀ ਆਗੂਆਂ ਨੇ ਵੀ ਸ਼ਿਰਕਤ ਕਰਕੇ ਸਮਾਗਮ ਨੂੰ ਚੜਦੀ ਕਲਾਂ ਬਖ਼ਸੀ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …