Wednesday, July 3, 2024

ਮੁੱਖ ਮੰਤਰੀ ਰਾਹਤ ਫੰਡ ਤਹਿਤ ਮ੍ਰਿਤਕ ਮਜ਼ਦੂਰ ਦੀ ਵਿਧਵਾ ਨੂੰ 2 ਲੱਖ ਦਾ ਚੈੱਕ ਸੌਂਪਿਆ

PPN0905201604
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ ਸੱਗੂ)- ਬੀਤੇ ਸਾਲ ਅਕਤੂਬਰ ਮਹੀਨੇ ਵਿੱਚ ਅੰਮ੍ਰਿਤਸਰ ਵਿਚ ਵਾਪਰੀ ਇਕ ਵਹਿਸ਼ੀ ਘਟਨਾ, ਜਿਸ ਵਿਚ ਰਾਮ ਸਿੰਘ ਨਾਂਅ ਦੇ ਇਕ ਮਜ਼ਦੂਰ ਨੂੰ ਫੈਕਟਰੀ ਮਾਲਕਾਂ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ, ਦੇ ਪੀੜਤ ਪਰਿਵਾਰ ਨੂੰ ਅੱਜ ਪੰਜਾਬ ਰਾਜ ਪ੍ਰਵਾਸੀ ਭਲਾਈ ਬੋਰਡ ਦੇ ਚੇਅਰਮਨ ਸ੍ਰੀ ਆਰ ਸੀ ਯਾਦਵ ਨੇ ਪਿੰਡ ਖਾਨਕੋਟ ਸਰਦਾਰਾ ਵਿਖੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ। ਇਸ ਮੌਕੇ ਉਨ੍ਹਾਂ ਨਾਲ ਡੀ. ਸੀ. ਪੀ ਅੰਮ੍ਰਿਤਸਰ ਜੇ. ਐਲਨਚੇਜ਼ੀਅਨ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰ ਪਾਲ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਸ੍ਰੀ ਜੇ ਪੀ ਸਲਵਾਨ, ਸ੍ਰੀ ਸ਼ੰਕਰ ਪ੍ਰਧਾਨ, ਮੈਂਬਰ ਪ੍ਰਵਾਸੀ ਭਲਾਈ ਬੋਰਡ ਸ੍ਰੀ ਮਹੇਸ਼ ਵਰਮਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਮ੍ਰਿਤਕ ਰਾਮ ਸਿੰਘ ਦੀ ਪਤਨੀ ਸ੍ਰੀਮਤੀ ਰਾਜੀ ਨੂੰ ਚੈੱਕ ਸੌਂਪਦਿਆਂ ਚੇਅਰਮੈਨ ਸ੍ਰੀ ਆਰ ਸੀ ਯਾਦਵ ਨੇ ਕਿਹਾ ਕਿ ਮਾਮਲਾ ਮੁੱਖ ਮੰਤਰੀ ਸz. ਬਾਦਲ ਦੇ ਧਿਆਨ ਤਾਂ ਉਨ੍ਹਾਂ ਨੇ ਪੀੜਤ ਪਰਿਵਾਰ ਦੀ ਬਾਂਹ ਫੜਦਿਆਂ 2 ਲੱਖ ਦੀ ਸਹਾਇਤਾ ਰਾਸ਼ੀ ਦਾ ਐਲਾਨ ਕਰ ਦਿੱਤਾ।ਗੁਰਪ੍ਰਤਾਪ ਸਿੰਘ ਟਿੱਕਾ ਨੇ ਇਸ ਮੌਕੇ ਕਿਹਾ ਕਿ ਇਨਸਾਨੀਅਤ ਦੇ ਨਾਂਅ ‘ਤੇ ਕਲੰਕ ਇਸ ਦੁਖਦਾਈ ਘਟਨਾ ਕਾਰਨ ਪਰਿਵਾਰ ਦਾ ਕੋਈ ਸਹਾਰਾ ਬਾਕੀ ਨਹੀਂ ਰਿਹਾ।ਇਸ ਲਈ ਛੋਟੇ ਬੱਚਿਆਂ ਦੇ ਭਵਿੱਖ ਨੂੰ ਦੇਖਦਿਆਂ ਇਸ ਪਰਿਵਾਰ ਦੀ ਸਹਾਇਤਾ ਦਾ ਪੰਜਾਬ ਸਰਕਾਰ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply