Wednesday, July 3, 2024

ਭਾਈ ਮੰਡ ਤੇ ਭਾਈ ਮੋਹਕਮ ਸਿੰਘ ਸਮੇਤ ਸਰਬੱਤ ਖਾਲਸਾ ਆਗੂ ਪਟਿਆਲਾ ਪੁਲੀਸ ਵੱਲੋ ਗ੍ਰਿਫਤਾਰ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ)- ਸਰਬੱਤ ਖਾਲਸਾ ਦੇ ਕਨਵੀਨਰ ਤੇ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਸਮੇਤ ਸਰਬਤ ਖਾਲਸਾ ਦੌਰਾਨ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਭਾਈ ਜਰਨੈਲ ਸਿੰਘ ਸਖੀਰਾ, ਭਾਈ ਪਰਮਜੀਤ ਸਿੰਘ ਜਿਜੇਆਣੀ ਤੇ ਭਾਈ ਮਨਪ੍ਰੀਤ ਸਿੰਘ ਨੂੰ ਪਟਿਆਲਾ ਪੁਲੀਸ ਨੇ ਅੱਜ ਤੜਕੇ ਗ੍ਰਿਫਤਾਰ ਕਰ ਲਿਆ।ਜਦ ਕਿ ਭਾਈ ਮੋਹਕਮ ਸਿੰਘ ਨੂੰ ਪੰਜਾਬ ਐੰਡ ਹਰਿਆਣਾ ਹਾਈਕੋਰਟ ਤੋ ਪੱਕੀ ਜ਼ਮਾਨਤ ਮਿਲੀ ਹੋਈ ਹੈ ਕਿ ਉਹਨਾਂ ਨੂੰ ਗ੍ਰਿਫਤਾਰ ਕਰਨ ਤੋ ਪਹਿਲਾਂ ਇੱਕ ਹਫਤੇ ਦਾ ਨੋਟਿਸ ਦਿੱਤਾ ਜਾਵੇ, ਪਰ ਪੁਲੀਸ ਨੇ ਅਦਾਲਤ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਗ੍ਰਿਫਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਪਰਕੋਤ ਪੰਜੇ ਆਗੂ ਇੱਕ ਹੀ ਗੱਡੀ ਵਿੱਚ ਦਿੱਲੀ ਤੋ ਅੰਮ੍ਰਿਤਸਰ ਵੱਲ ਆ ਰਹੇ ਸਨ ਕਿ ਅੰਬਾਲਾ ਤੋਂ ਅੱਗੇ ਸ਼ੰਭੂ ਪਾਰ ਕਰਦਿਆ ਪੁਲੀਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਪਟਿਆਲਾ ਦੇ ਥਾਣਾ ਘਨੌਰ ਵਿਖੇ ਲੈ ਗਈ, ਜਿਥੇ ਉਹਨਾਂ ਦੇ ਰਾਬਤਾ ਮੋਬਾਇਲ ਫੋਨ ਵੀ ਬੰਦ ਕਰ ਦਿੱਤੇ ਗਏ ਹਨ। ਇਹ ਵਿਅਕਤੀ ਪੰਜਾਬ ਤੋ ਦੋ ਬਾਹਰਲੇ ਤਖਤਾਂ ਸ੍ਰੀ ਹਜੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ ਅਤੇ ਇਤਿਹਾਸਕ ਗੁਰੂਦੁਆਰਿਆ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਉਹਨਾਂ ਨੇ ਆਪਣੇ ਸਾਥੀਆ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰਕੀ ਸਿੰਘ ਸਮੇਤ ਹੋਰ ਸਾਥੀਆ ਸਮੇਤ ਭਲਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣਾ ਸੀ ਤੇ ਉਸ ਤੋ ਬਾਅਦ ਕੇਸਗੜ ਸਾਹਿਬ ਤੇ ਦਮਦਮਾ ਸਾਹਿਬ ਵੀ ਮੱਥਾ ਟੇਕਣਾ ਸੀ।
ਭਾਈ ਬਲਜੀਤ ਸਿੰਘ ਦਾਦੂਵਾਲ ਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਇੱਕ ਹੀ ਗੱਡੀ ‘ਤੇ ਸਵਾਰ ਹੋ ਕੇ ਰੋਹਤਕ ਵੱਲ ਨੂੰ ਚੱਲੇ ਗਏ ਜਦ ਕਿ ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਦੀ ਗ੍ਰਿਫਤਾਰੀ ਨੂੰ ਲੈ ਕੇ ਵੀ ਪੁਲੀਸ ਵੱਲੋ ਛਾਪਾਮਾਰੀ ਕੀਤੀ ਜਾ ਰਹੀ ਹੈ।ਬਾਬਾ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਵੱਖਰੀ ਗੱਡੀ ‘ਤੇ ਵਾਇਆ ਰੋਹਤਕ ਨਿਕਲੇ ਜਿਸ ਕਾਰਨ ਉਹਨਾਂ ਦੀ ਗ੍ਰਿਫਤਾਰੀ ਨਹੀ ਹੋ ਸਕੀ।ਭਾਈ ਗੁਰਦੀਪ ਸਿੰਘ ਬਠਿੰਡਾ ਰੇਲ ਗੱਡੀ ਰਾਹੀ ਸਫਰ ਕਰਕੇ ਬਠਿੰਡਾ ਜਾ ਰਹੇ ਸਨ ਤਾਂ ਜਦੋ ਉਹਨਾਂ ਨੂੰ ਬਾਕੀ ਸਾਥੀਆਂ ਦੀ ਗ੍ਰਿਫਤਾਰੀ ਦੀ ਜਾਣਕਾਰੀ ਮਿਲੀ ਤਾਂ ਉਹ ਵੀ ਰੇਲ ਵਿੱਚੋ ਬਠਿੰਡਾ ਸਟੇਸ਼ਨ ਤੋ ਪਹਿਲਾਂ ਹੀ ਉਤਰ ਗਏ ਤੇ ਉਹ ਵੀ ਪੁਲੀਸ ਦੇ ਗ੍ਰਿਫਤਾਰੀ ਤੋ ਬਚ ਗਏ ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸz ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸz ਹਰਵਿੰਦਰ ਸਿੰਘ ਸਰਨਾ ਨੇ ਇਹਨਾਂ ਗ੍ਰਿਫਤਾਰੀਆ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਬਾਦਲ ਨੇ ਲੋਕਤੰਤਰ ਦਾ ਕਤਲ ਤੇ ਧਾਰਮਿਕ ਅਜ਼ਾਦੀ ਨੂੰ ਪੂਰੀ ਤਰ੍ਹਾ ਨੇਸਤੋਨਬੂਦ ਕਰ ਦਿੱਤਾ ਹੈ।ਇਸੇ ਤਰਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਨੇ ਵੀ ਇਹਨਾਂ ਗ੍ਰਿਫਤਾਰੀਆ ਦੀ ਨਿਖੇਧੀ ਕਰਦਿਆਂ ਇਸ ਨੂੰ ਬਾਦਲ ਸਰਕਾਰ ਦੀ ਹੋਛੀ ਰਾਜਨੀਤੀ ਦੱਸਿਆ ਹੈ।
ਦੂਸਰੇ ਪਾਸੇ ਖਬਰ ਹੈ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਵਿਚਾਲ ਜੰਗਲੇ ਲਗਾ ਤੇ ਪੂਰੇ ਹਾਲ ਨੂੰ ਦੋ ਭਾਗਾਂ ਵਿੱਚ ਵੰਡ ਦਿੱਤਾ ਹੈ ਤਾਂ ਕਿ ਭਲਕੇ ਸਰਬੱਤ ਖਾਲਸਾ ਦੇ ਆਗੂਆਂ ਤੇ ਜਥੇਦਾਰਾਂ ਨੂੰ ਮੱਥਾ ਟੇਕਣ ਸਮੇਂ ਕੋਈ ਵੀ ਭਾਸ਼ਨ ਕਰਨ ਤੋ ਰੋਕਿਆ ਜਾ ਸਕੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply