
ਪਠਾਨਕੋਟ, 9 ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਕਾਨੂੰਨੀ ਅਥਾਰਟੀ ਪਠਾਨਕੋਟ ਵੱਲੋਂ ਔਰਤਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੈਲੀ ਕੁੱਲੀਆਂ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸੀ.ਜੇ.ਐਮ. ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਅਥਾਰਟੀ ਪਠਾਨਕੋਟ /ਸਿਵਲ ਜੱਜ (ਸੀਨੀਅਰ ਡਵੀਜਨ) ਅਮਨਦੀਪ ਕੌਰ ਚਾਹਲ ਨੇ ਕੀਤੀ। ਇਸ ਕੈਂਪ ਵਿੱਚ 70 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ।ਅਮਨਦੀਪ ਕੌਰ ਚਾਹਲ ਨੇ ਕੈਂਪ ਵਿੱਚ ਹਾਜ਼ਰ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਨੇ ਇਸ ਮੌਕੇ ਔਰਤਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਵੀ ਦਿੱਤੀ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media