Wednesday, July 3, 2024

ਗੁ: ਸ੍ਰੀ ਦਮਦਮਾ ਸਾਹਿਬ ਪਾਤਸ਼ਾਹੀ ਨੌਵੀਂ ਦੋਰਾਹਾ ਵਿਖੇ ਕੇਸਾਂ ਦੀ ਮਹੱਤਤਾ ਤੇ ਸਾਂਭ-ਸੰਭਾਲ ‘ਤੇ ਇਕ ਰੋਜ਼ਾ ਸੈਮੀਨਾਰ

PPN0905201617
ਅੰਮ੍ਰਿਤਸਰ, 9 ਮਈ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁ:ਪ੍ਰ:ਕਮੇਟੀ) ਵੱਲੋਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੇਸਾਂ ਦੀ ਮਹੱਤਤਾ ਤੇ ਸਾਂਭ ਸੰਭਾਲ ਸਬੰਧੀ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਆਰੰਭਤਾ ਤੋਂ ਪਹਿਲਾਂ ਜਥੇਦਾਰ ਹਰਪਾਲ ਸਿੰਘ ਜੱਲਾਂ ਮੈਂਬਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਹਲਕਾ ਦੋਰਾਹਾ ਦੇ ਆਉਂਦੇ ਪਿੰਡਾਂ ਤੇ ਸ਼ਹਿਰਾਂ ਦੇ ਸ਼੍ਰੋਮਣੀ ਕਮੇਟੀ ਦੇ ਅਧੀਨ ਆਉਂਦੇ ਸਕੂਲਾਂ ਦੇ ਬੱਚਿਆਂ ਦਰਮਿਆਨ ਕੰਠ ਗੁਰਬਾਣੀ ਤੇ ਕੇਸਾਂ ਦੀ ਸੰਭਾਲ ਸਬੰਧੀ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਪਹਿਲੀ ਤੋਂ 12ਵੀਂ ਕਲਾਸ ਦੇ ਇੱਕ ਹਜ਼ਾਰ ਬੱਚਿਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਕ੍ਰਮਵਾਰ 1500ਫ਼-, 1200ਫ਼-, 1000ਫ਼- ਤੇ 800ਫ਼- ਰੁਪਏ ਦੀ ਰਾਸ਼ੀ, ਸਰਟੀਫਿਕੇਟ, ਮੈਡਲ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਬਾਕੀ ਬੱਚਿਆਂ ਨੂੰ ਮੁਕਾਬਲੇ ਵਿਚ ਹਿੱਸਾ ਲੈਣ ‘ਤੇ ਸਰਟੀਫਿਕੇਟ ਤੇ ਮੈਡਲ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਬੱਚਿਆਂ ਨੂੰ ਕੇਸਾਂ ਦੀ ਸੰਭਾਲ ਸਬੰਧੀ ਕਰਵਾਏ ਗਏ ਮੁਕਾਬਲੇ ਵਿਚ ਹਿੱਸਾ ਲੈਣ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਨ੍ਹਾਂ ਸਮਾਗਮਾਂ ਨੂੰ ਕਰਾਉਣ ਦਾ ਮੁੱਖ ਮਕਸਦ ਸਿੱਖੀ ਨੂੰ ਪ੍ਰਫੁੱਲਿਤ ਕਰਕੇ ਗੁਰਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੈ। ਉਨ੍ਹਾਂ ਬੱਚਿਆਂ ਨਾਲ ਆਏ ਮਾਪਿਆਂ ਨੂੂੰ ਕਿਹਾ ਕਿ ਉਹ ਆਪਣੇ ਘਰ ਤੋਂ ਹੀ ਅਜਿਹਾ ਮਾਹੌਲ ਸਿਰਜਣ ਜਿਸ ਨਾਲ ਬੱਚਿਆਂ ਦਾ ਮਨ ਭਟਕਣ ਦੀ ਥਾਂ ਬਾਣੀ ਨਾਲ ਜੁੜਿਆ ਰਹੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆ ਦੇ ਨਾਲ ਨਾਲ ਬੱਚਿਆਂ ਦਾ ਆਪਣੇ ਧਰਮ ਵਿਚ ਪ੍ਰਪੱਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋੜ ਹੈ ਸਾਹਿਬ ਏ ਕਮਾਲ ਦਸਮੇਸ਼ ਪਿਤਾ ਵੱਲੋਂ ਸਿੱਖ ਕੌਮ ਨੂੰ ਦਿੱਤੇ ਸੰਦੇਸ਼ ‘ਤੇ ਪਹਿਰਾ ਦੇਣ ਦੀ ਤਾਂ ਹੀ ਅਸੀਂ ਸਾਬਤ ਸੂਰਤ ਸਿੱਖ ਦੀ ਪਹਿਚਾਣ ਨੂੰ ਕਾਇਮ ਰੱਖ ਸਕਦੇ ਹਾਂ। ਇਸ ਮੌਕੇ ਡਾ. ਪਰਮਜੀਤ ਸਿੰਘ ਸਰੋਆ, ਜਥੇਦਾਰ ਹਰਪਾਲ ਸਿੰਘ ਜੱਲਾਂ ਨੇ ਵੀ ਕੇਸਾਂ ਦੀ ਮਹਾਨਤਾ ਤੇ ਕੰਠ ਗੁਰਬਾਣੀ ਦੇ ਮਨੋਰਥ ਬਾਰੇ ਚਾਨਣਾ ਪਾਇਆ।
ਇਸ ਸਮੇਂ ਜਥੇ. ਹਰਪਾਲ ਸਿੰਘ ਜੱਲਾਂ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੈਮੀਨਾਰ ਵਿਚ ਸ਼ਾਮਲ ਹੋਏ ਸ਼੍ਰੋਮਣੀ ਕਮੇਟੀ ਸਕੱਤਰਾਂ, ਸਕੂਲਾਂ ਦੇ ਪ੍ਰਿੰਸੀਪਲਾਂ, ਪ੍ਰਚਾਰਕਾਂ ਤੇ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਸੈਮੀਨਾਰ ਉਪਰੰਤ ਸ. ਦਿਲਜੀਤ ਸਿੰਘ ਬੇਦੀ ਤੇ ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਸਿਮਰਜੀਤ ਸਿੰਘ ਮੀਤ ਸਕੱਤਰ, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਜਸਵਿੰਦਰ ਸਿੰਘ ਸਹੂਰ ਸੀਨੀ:ਪ੍ਰਚਾਰਕ, ਸਕੂਲ ਮੁਖੀਆਂ, ਪ੍ਰਚਾਰਕਾਂ ਤੇ ਪ੍ਰਬੰਧਕਾਂ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਗੁਰਭਾਗ ਸਿੰਘ ਇੰਚਾਰਜ ਗੁਰਮਤਿ ਵਿਦਿਆਲਾ ਗੁਰਦੁਆਰਾ ਮੰਜੀ ਸਾਹਿਬ, ਆਲਮਗੀਰ, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਜਸਵਿੰਦਰ ਸਿੰਘ ਸਰੂਰ ਪ੍ਰਚਾਰਕ, ਸ. ਭਗਵੰਤ ਸਿੰਘ ਪ੍ਰਧਾਨ ਅਤੇ ਸ. ਦਰਸ਼ਨ ਸਿੰਘ ਮੈਨੇਜਰ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਨੌਵੀਂ ਦੋਰਾਹਾ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply