Thursday, March 19, 2026

ਜਿਲ੍ਹਾ ਭਰ ਵਿੱਚੋਂ ਇਕੱਠੀਆਂ ਹੋਈਆਂ ਮਿਡ ਡੇ ਮੀਲ ਕੁੱਕ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਿਆ

PPN1005201608ਬਠਿੰਡਾ, 10 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਜਿਲ੍ਹਾ ਬਠਿੰਡਾ ਵਿੱਚੋਂ ਚਿਲਡਰਨ ਪਾਰਕ ਬਠਿੰਡਾ ਵਿਖੇ ਇਕੱਠੀਆਂ ਹੋਈਆਂ ਮਿਡ ਡੇ ਮੀਲ ਕੁੱਕ ਬੀਬੀਆਂ ਦੇ ਇਕੱਠ ਨੂੰ ਡੀ ਸੀ ਦਫ਼ਤਰ ਬਠਿੰਡਾ ਅੱਗੇ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਪਾਰਕ ਦਾ ਗੇਟ ਬੰਦ ਕਰਕੇ ਅੰਦਰ ਹੀ ਰੋਕ ਲਿਆ। ਜਿਸ ‘ਤੇ ਭੜਕੀਆਂ ਹੋਈਆਂ ਕੁੱਕ ਬੀਬੀਆਂ ਨੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਪੁਿਲਸ ਵੱਲੋਂ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਨੇ ਆ ਕੇ ਕੁੱਕ ਬੀਬੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਮਾਮਲੇ ਨੂੰ ਠੰਡਾ ਕੀਤਾ ਅਤੇ ਮੰਗ ਪੱਤਰ ਪ੍ਰਾਪਤ ਕੀਤਾ।
ਇਸ ਮੌਕੇ ਗੁੱਸੇ ਵਿੱਚ ਆਈਆਂ ਕੁੱਕ ਬੀਬੀਆ ਦਾ ਰੋਸ਼ ਸੀ ਕਿ ਉਨ੍ਹਾਂ ਨੂੰ ਇਸ ਮਾਰਚ ਮਹੀਨੇ ਵਿੱਚ ਕੰਮ ਕਰਨ ਦੇ ਬਾਵਜੂਦ ਤਨਖਾਹ ਨਹੀਂ ਦਿੱਤੀ ਜਾ ਰਹੀ, ਕਿਉਂਕਿ ਸਰਕਾਰ ਦਾ ਕਹਿਣਾ ਕਿ ਇਹ ਸਕੀਮ ਸਾਲ ਵਿੱਚ 10 ਮਹੀਨੇ ਦੀ ਹੈ। ਇਸ ਲਈ ਉਹ ਤਨਖਾਹਾਂ ਨਹੀਂ ਦੇ ਸਕਦੀ। ਪ੍ਰੰਤੂ ਕੁੱਕ ਬੀਬੀਆਂ ਦਾ ਦੋਸ਼ ਸੀ ਕਿ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਕਿਸੇ ਵੀ ਮੁਲਾਜਮ ਦੀ ਛੁੱਟੀਆਂ ਦੇ ਮਹੀਨੇ ਦੀ ਤਨਖਾਹ ਨਹੀਂ ਕੱਟੀ ਜਾਂਦੀ, ਤਾਂ ਫਿਰ ਗਰੀਬ ਪ੍ਰੀਵਾਰਾਂ ਨਾਲ ਸਬੰਧਿਤ ਕੁੱਕ ਬੀਬੀਆਂ ਨਾਲ ਹੀ ਅਜਿਹਾ ਵਿਤਕਰਾ ਕੀਤਾ ਜਾ ਰਿਹਾ ਹੈ। ਕੁੱਕ ਬੀਬੀਆਂ ਦਾ ਇਹ ਵੀ ਦੋਸ਼ ਸੀ ਕਿ ਸਰਕਾਰ ਉਨ੍ਹਾਂ ਨੂੰ ਪੂਰਾ ਸਮਾਂ ਕੰਮ ਕਰਵਾ ਕੇ ਦਿਹਾੜੀ ਦੇ 33 ਰੁਪਏ ਦਿੰਦੀ ਹੈ। ਉਨ੍ਹਾਂ ਤੋਂ ਨਿਗੂਣੀ ਤਨਖਾਹ ‘ਤੇ ਗੁਲਾਮਾਂ ਦੀ ਤਰ੍ਹਾਂ ਕੰਮ ਲਿਆ ਜਾਂਦਾ ਹੈ। ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤ ਕਾਨੂੰਨ ਅਧੀਨ ਲਿਆਂਦਾ ਜਾਵੇ।
ਪਾਰਕ ਵਿੱਚ ਕੀਤੇ ਰੋਸ਼ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਸੁਖਵਿੰਦਰ ਕੌਰ ਅੱਚਲ, ਸੂਬਾ ਮੀਤ ਪ੍ਰਧਾਨ ਜਲ ਕੌਰ ਲਹਿਰਾ ਸੌਂਧਾ, ਜਿਲ੍ਹਾ ਪ੍ਰਧਾਨ ਸਿੰਦਰ ਕੌਰ ਸਿਬੀਆ , ਸੋਨੀਆ ਮਲੋਟ, ਮੁਕਤਸਰ ਜਿਲ੍ਹੇ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਬਰਾੜ ਨੇ ਸਬੰੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪੰਜਾਹ ਹਜਾਰ ਦੇ ਕਰੀਬ ਕੁੱਕ ਨੂੰ ਅੱਜ ਅੰਤ ਦੀ ਮਹਿੰਗਾਈ ਵਿੱਚ ਸਰਕਾਰ ਵੱਲੋਂ 1200 ਰੁਪਏ ਮਹੀਨੇ ਦੇ ਹਿਸਾਬ ਨਾਲ ਸਿਰਫ਼ 10 ਮਹੀਨਿਆਂ ਦੇ ਦਿੱਤੇ ਜਾਂਦੇ ਹਨ। ਇਨ੍ਹਾਂ ਲਈ ਕੋਈ ਮਹਿੰਗਾਈ ਭੱਤਾ ਨਹੀ, ਕੋਈ ਬੀਮਾ ਨਹੀਂ ਅਤੇ ਘੱਟੋ ਘੱਟ ਉਜਰਤ ਦਾ ਕਾਨੂੰਨ ਲਾਗੂ ਨਹੀਂ ਹੈ, ਪੰਜਾਬ ਨੂੰ ਛੱਡ ਕੇ ਹੋਰ ਰਾਜਾਂ ਵਿੱਚ ਤਨਖਾਹ ਮਿਡ ਡੇ ਮੀਲ ਕੁੱਕ ਨੂੰ ਜਿਆਦਾ ਮਿਲਦੀ ਹੈ। ਜਿਵੇਂ ਹਰਿਆਣੇ ਵਿੱਚ 2400 ਰੁਪਏ ਮਹੀਨੇ ਦੇ ਪੂਰਾ ਸਾਲ ਦਿੱਤੇ ਜਾਂਦੇ ਹਨ, ਪਰ ਪੰਜਾਬ ਸਾਲਾਂ ਤੋਂ ਹੋ ਰਹੀ ਇਸ ਬੇਇਨਸਾਫ਼ੀ ਹੋ ਰਹੀ ਹੈ। ਮਾਰਚ 2016 ਮਹੀਨੇ ਵਿੱਚ ਕੰਮ ਕਰਨ ਦੇ ਬਾਵਜੂਦ ਇਹ ਮਹੀਨੇ ਦੀ ਤਨਖਾਹ ਨਹੀਂ ਦਿੱਤੀ ਜਾ ਰਹੀ। ਉਨ੍ਹਾ ਮੰਗ ਕਰਦਿਆਂ ਕਿਹਾ ਕਿ ਮਾਰਚ 2016 ਮਹੀਨੇ ਦੀ ਤਨਖਾਹ ਮਿਡ ਡੇ ਮੀਲ ਕੁੱਕ ਨੂੰ ਦਿੱਤੀ ਜਾਵੇ ਅਤੇ ਮਿਡ ਡੇ ਮੀਲ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤ ਕਾਨੂੰਨ ਅਧੀਨ ਲਿਆਕੇ ਤਨਖਾਹ ਵਿੱਚ ਵਾਧਾ ਕੀਤਾ ਜਾਵੇ। ਵੱਡੇ ਸ਼ਹਿਰਾਂ ਵਿੱਚ ਠੇਕੇਦਾਰਾਂ ਹਵਾਲੇ ਕੀਤਾ ਮਿਡ ਡੇ ਮੀਲ ਵਾਪਸ ਲਿਆ ਜਾਵੇ। ਬੱਚਿਆਂ ਲਈ ਤਾਜ਼ਾ ਅਤੇ ਪੌਸ਼ਟਿਕ ਖਾਣਾ ਸਕੂਲਾਂ ਵਿੱਚ ਬਣਾਉਣ ਦਾ ਪ੍ਰਬੰਧ ਕੀਤਾ ਜਾਵੇ। ਮਿਡ ਡੇ ਮੀਲ ਕੁੱਕ ਦੀ ਸਾਲ ਵਿੱਚ 2 ਮਹੀਨੇ ਛੁੱਟੀਆਂ ਦੀ ਤਨਖਾਹ ਕੱਟਣੀ ਬੰਦ ਕੀਤੀ ਜਾਵੇ। ਉਨ੍ਹਾਂ ਅੱਗੇ ਮੰਗ ਕੀਤੀ ਕਿ ਅੱਗ ਅਤੇ ਗੈਸ ਦੇ ਨਾਲ ਜੋਖ਼ਮ ਭਰਿਆ ਕੰਮ ਕਰਨ ਦੇ ਕਾਰਨ ਹਰ ਇੱਕ ਮਿਡ ਡੇ ਮੀਲ ਕੁੱਕ ਦਾ ਘੱਟੋ ਘੱਟ ਦੋ ਲੱਖ ਰੁਪਏ ਦਾ ਬੀਮਾ ਵਿਭਾਗ ਵੱਲੋਂ ਕਰਵਾਇਆ ਜਾਵੇ।25 ਬੱਚਿਆਂ ਤੇ ਇੱਕ ਕੁੱਕ ਰੱਖਣ, ਉਸ ਤੋਂ 100 ਬੱਚਿਆਂ ਤੱਕ ਦੂਸਰੀ ਕੁੱਕ ਰੱਖਣ ਅਤੇ ਅਗਲੇ ਹਰ 100 ਬੱਚਿਆਂ ‘ਤੇ ਇੱਕ ਇੱਕ ਰੱਖਣ ਦੇ ਬਣਾਏ ਨਿਯਮ ਵਿੱਚ ਤਬਦੀਲੀ ਕੀਤੀ ਜਾਵੇ।ਬਿਨ੍ਹਾਂ ਕਿਸੇ ਕਾਰਨ ਤੋਂ ਮਿਡ ਡੇ ਮੀਲ ਕੁੱਕ ਨੂੰ ਸਕੂਲਾਂ ਵਿੱਚੋਂ ਕੱਢਣਾ ਬੰਦ ਕੀਤਾ ਜਾਵੇ। ਮਿਡ ਡੇ ਮੀਲ ਕੁੱਕ ਨੂੰ ਬਦਲੀ ਕਰਵਾਉਣ ਅਤੇ ਸਾਲ ਵਿੱਚ 12 ਛੁੱਟੀਆਂ ਲੈਣ ਦਾ ਹੱਕ ਦਿੱਤਾ ਜਾਵੇ। ਇਸ ਮੌਕੇ ਸਿੱਖਿਆ ਵਿਕਾਸ ਮੰਚ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਨੌਹਰਾ, ਕੁੱਕ ਫਰੰਟ ਦੇ ਆਗੂ ਸੰਦੀਪ ਸਿੰਘ ਫੂਲ, ਕੁਲਵੰਤ ਕੌਰ ਬੱਲੂਆਣਾ, ਬਲਜੀਤ ਕੌਰ ਛੱਤਿਆਣਾ, ਕੁਲਵੰਤ ਕੌਰ ਕਲਿਆਣ, ਪ੍ਰੇਮ ਲਤਾ, ਚਰਨਜੀਤ ਕੌਰ ਗੁਰੂਸਰ, ਸੋਭਾ ਰਾਣੀ, ਮਨਜੀਤ ਸਿੰਘ ਬਰਾੜ ਆਦਿ ਨੇ ਵੀ ਸੰਬੋਧਨ ਕੀਤਾ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply