Wednesday, July 15, 2026

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ- ਸਿਆਲਕਾ

PPN1005201617ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਹ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਜਥੇ: ਤਰਸੇਮ ਸਿੰਘ ਸਿਆਲਕਾ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਸਰਕਲ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਜ਼ਿਲ੍ਹਾ ਪ੍ਰੀਸ਼ਦ ਦੇ ਨਵ-ਨਿਯੁਕਤ ਚੇਅਰਮੈਨ ਸ. ਜੈਲ ਸਿੰਘ ਗੋਪਾਲਪੁਰਾ ਦੀ ਹਾਜ਼ਰੀ ਵਿਚ ਹੋਈ ਇਸ ਮੀਟਿੰਗ ਦੌਰਾਨ ਜਥੇ: ਸਿਆਲਕਾ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਨੇ ਦਲਿਤ ਭਾਈਚਾਰੇ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਨੇਕਾਂ ਸਕੀਮਾਂ ਸ਼ੁਰੂ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਸੋਚ ਸਦਕਾ ਅੱਜ ਪੰਜਾਬ ਵਿਕਾਸ ਦੀਆਂ ਪੁਲਾਂਘਾਂ ਪੁੱਟ ਰਿਹਾ ਹੈ। ਇਸ ਮੌਕੇ ਅਹੁਦੇਦਾਰਾਂ ਵੱਲੋਂ ਸ. ਜੈਲ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਉਣ ‘ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸ. ਸਿਆਲਕਾ ਨੇ ਦੱਸਿਆ ਕਿ 16 ਮਈ ਨੂੰ ਅਹੁਦੇਦਾਰਾਂ ਦੀ ਦੂਸਰੇ ਪੜਾਅ ਦੀ ਮੀਟਿੰਗ ਹੋਵੇਗੀ। ਇਸ ਮੌਕੇ ਨਾਨਕ ਸਿੰਘ ਮਜੀਠਾ, ਮੇਜਰ ਸਿੰਘ ਭੁੱਲਰ, ਸਰਬਜੀਤ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ, ਦੇਸ਼ਾ ਸਿੰਘ, ਚੈਂਚਲ ਸਿੰਘ, ਜੋਗਿੰਦਰ ਸਿੰਘ, ਮਹਿੰਦਰ ਸਿੰਘ, ਬਲਕਾਰ ਸਿੰਘ, ਜਗੀਰ ਸਿੰਘ, ਕੁਲਵੰਤ ਸਿੰਘ, ਡਾ. ਜੈਮਲ ਸਿੰਘ, ਅਵਤਾਰ ਸਿੰਘ ਕੱਥੂਨੰਗਲ, ਮੇਜਾਰ ਸਿੰਘ ਚੰਨਣਕੇ, ਰਣਜੀਤ ਸਿੰਘ ਮੀਆਂ ਪੰਧੇਰ, ਮੰਗਲ ਸਿੰਘ ਸਰਪੰਚ ਬਾਬੋਵਾਲ, ਹਰਸੁੱਖੀ ਸਿੰਘ ਸਿਆਲਕਾ, ਬੱਚਿਤਰ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply