Friday, July 5, 2024

ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ, ਫ਼ਰਦ ਤੇ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ

PPN1005201618ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਤਹਿਸੀਲ, ਫ਼ਰਦ ਕੇਂਦਰ, ਲੈਂਡ ਰਿਕਾਰਡ ਸੁਸਾਇਟੀ ਅਤੇ ਸੁਵਿਧਾ ਕੇਂਦਰ ਦਾ ਅਚਨਚੇਤ ਦੌਰਾ ਕਰਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲਿਆ।ਸ੍ਰੀ ਰੂਜਮ ਪਹਿਲਾਂ ਸਬ-ਰਜਿਸਟਰਾਰ-1 ਅਤੇ ਸਬ-ਰਜਿਸਟਰਾਰ-2 ਦੇ ਦਫ਼ਤਰ ਪੁੱਜੇ ਅਤੇ ਉਥੇ ਉਨ੍ਹਾਂ ਰਜਿਸਟਰੀਆਂ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ।ਇਸ ਦੌਰਾਨ ਉਨ੍ਹਾਂ ਰਜਿਸਟਰੀਆਂ ਅਤੇ ਮਾਲ ਵਿਭਾਗ ਨਾਲ ਸਬੰਧਤ ਕੰਮਕਾਰ ਕਰਵਾਉਣ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਢੁਕਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਤਿਆਰ ਹੋਈਆਂ ਰਜਿਸਟਰੀਆਂ ਉਸੇ ਦਿਨ ਹੀ ਲੋਕਾਂ ਨੂੰ ਸੌਂਪੀਆਂ ਜਾਣ ਭਾਵੇਂ ਕਿ ਇਸ ਲਈ ਸ਼ਾਮ ਨੂੰ ਵੱਧ ਸਮਾਂ ਵੀ ਕਿਉਂ ਨਾ ਲਗਾਉਣਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਰਜਿਸਟਰੀਆਂ ਦਾ ਕੰਮ ਸਵੇਰੇ ਜਲਦੀ ਸ਼ੁਰੂ ਕਰਕੇ ਇਸ ਨੂੰ ਜਲਦੀ ਨਿਪਟਾਉਣਾ ਯਕੀਨੀ ਬਣਾਇਆ ਜਾਵੇ।
ਇਸ ਤੋਂ ਬਾਅਦ ਉਹ ਸੁਵਿਧਾ ਕੇਂਦਰ ਅਤੇ ਫ਼ਰਦ ਕੇਂਦਰ ਪੁੱਜੇ, ਜਿਥੇ ਉਨ੍ਹਾਂ ਚੱਲ ਰਹੇ ਕੰਮਕਾਜ਼ ਦੀ ਸਮੀਖਿਆ ਕਰਨ ਤੋਂ ਇਲਾਵਾ ਰਿਕਾਰਡ ਵੀ ਚੈੱਕ ਕੀਤਾ। ਇਸ ਮੌਕੇ ਉਨ੍ਹਾਂ ਕੰਮ ਕਰਵਾਉਣ ਪੁੱਜੇ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਪੁੱਛਿਆ ਕਿ ਉਨ੍ਹਾਂ ਨੂੰ ਕੋਈ ਮੁਸ਼ਕਿਲ ਤਾਂ ਪੇਸ਼ ਨਹੀਂ ਆ ਰਹੀ। ਇਸ ਦੌਰਾਨ ਉਨ੍ਹਾਂ ਸਟਾਫ ਨੂੰ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਅਤੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਲੈਂਡ ਰਿਕਾਰਡ ਸੁਸਾਇਟੀ ਦੇ ਡਾਟਾ ਐਂਟਰੀ ਸੈੱਲ ਵਿਚ ਉਨ੍ਹਾਂ ਡਾਟਾ ਐਂਟਰੀ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਕੰਮ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਵਿਭਾਗੀ ਢਿਲਮੱਠ ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਫ਼ਤਰਾਂ ਵਿੱਚ ਕੰਮਕਾਜ਼ ਨਿਪਟਾਇਆ ਜਾਵੇ ਅਤੇ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ‘ਸੇਵਾ ਦਾ ਅਧਿਕਾਰ’ ਕਾਨੂੰਨ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਐਸ.ਡੀ.ਐਮ ਸ੍ਰੀ ਰੋਹਿਤ ਗੁਪਤਾ ਤੇ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਸ. ਜਸ਼ਨਜੀਤ ਸਿੰਘ, ਤਹਿਸੀਲਦਾਰ ਸ. ਗੁਰਮੰਦਰ ਸਿੰਘ ਤੇ ਗੁਰਵਰਿਆਮ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply