Friday, July 5, 2024

ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਦੇ ਹੱਲ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਅੱਜ – ਬੇਦੀ

Diljit Singh Bediਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ)-ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਮੁਸਲਿਮ ਸਮਝ ਕੇ ਓਥੋਂ ਦੇ ਬਾਸ਼ਿੰਦਿਆਂ ਵੱਲੋਂ ਉਨ੍ਹਾਂ ਉੱਪਰ ਨਸਲੀ ਟਿੱਪਣੀਆਂ ਅਤੇ ਹਮਲੇ ਕਰਨ ਦੀਆਂ ਵਾਰਦਾਤਾਂ ਸਬੰਧੀ 11 ਮਈ 2016 ਨੂੰ ਸਵੇਰੇ 11 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕੀਤਾ।ਸ. ਬੇਦੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦੇ ਹੱਲ ਲਈ ਸਬ-ਕਮੇਟੀ ਦਾ ਗਠਨ ਕੀਤਾ ਸੀ ਜਿਸ ਸਬੰਧੀ ਅਗਲੇਰੀ ਕਾਰਵਾਈ ਕਰਨ ਹਿਤ ਇਕੱਤਰਤਾ ਬੁਲਾਈ ਗਈ ਹੈ।ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਪ੍ਰੋ.ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਬਲਕਾਰ ਸਿੰਘ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਬਲਵੰਤ ਸਿੰਘ ਢਿਲੋਂ ਸਾਬਕਾ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਇੰਦਰਜੀਤ ਸਿੰਘ ਗੋਗੋਆਣੀ ਮੁਖੀ, ਸਿੱਖ ਇਤਿਹਾਸ ਵਿਭਾਗ ਖਾਲਸਾ ਕਾਲਜ, ਸ੍ਰੀ ਅੰਮ੍ਰਿਤਸਰ, ਡਾ. ਹਰਚੰਦ ਸਿੰਘ ‘ਬੇਦੀ’ ਸਾਬਕਾ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਜਸਬੀਰ ਸਿੰਘ ਸਾਬਰ ਸਾਬਕਾ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਸਰਬਜਿੰਦਰ ਸਿੰਘ ਪ੍ਰੋਫੈਸਰ ਤੇ ਮੁਖੀ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਪਰਮਵੀਰ ਸਿੰਘ ਪ੍ਰੋਫੈਸਰ ਤੇ ਮੁਖੀ ਵਿਸ਼ਵ ਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਮਹਿਤਾ, ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸੰਂਤ ਤੇਜਾ ਸਿੰਘ ਡਬਲ ਐਮ ਏ ਨਿਰਮਲੇ ਗੁਰਦੁਆਰਾ ਗੁਰੂਸਰ ਸਾਹਿਬ ਖੁੱਡਾ ਕੁਰਾਲਾ (ਹੁਸ਼ਿਆਰਪੁਰ), ਸ. ਜਸਵਿੰਦਰ ਸਿੰਘ ਐਡਵੋਕੇਟ ਮੁਖੀ ਤੇ ਕੋਆਰਡੀਨੇਟਰ ਅਕਾਲ ਪੁਰਖ ਦੀ ਫੌਜ, ਸ. ਪ੍ਰਤਾਪ ਸਿੰਘ, ਸ. ਗੁਰਮੀਤ ਸਿੰਘ ਲੁਧਿਆਣਾ, ਡਾ. ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਵਿੱਦਿਆ ਸ਼੍ਰੋਮਣੀ ਕਮੇਟੀ, ਬੀਬੀ ਪ੍ਰਭਜੋਤ ਕੌਰ ਐਡਵਾਂਸ ਸਿੱਖ ਸਟੱਡੀਜ਼, ਚੰਡੀਗੜ੍ਹ, ਡਾ. ਗੁਰਬਚਨ ਸਿੰਘ ਬਚਨ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਕਿਰਪਾਲ ਸਿੰਘ ਹਿਸਟੋਰੀਅਨ, ਚੰਡੀਗੜ੍ਹ, ਸ. ਤਰਲੋਚਨ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ ਤੇ ਪ੍ਰਿੰਸੀਪਲ ਰਾਮ ਸਿੰਘ ਕੁਲਾਰ ਆਦਿ ਸ਼ਾਮਲ ਹਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply