ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਕਰਮਜੀਤ ਸਿੰਘ ਪੱਤਰਕਾਰ ਚੰਡੀਗੜ੍ਹ ਦੀ ਧਰਮ ਪਤਨੀ ਬੀਬੀ ਅੰਮ੍ਰਿਤ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਅਫ਼ਸੋਸ ਪ੍ਰਗਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਬੀਬੀ ਅੰਮ੍ਰਿਤ ਕੌਰ ਜੀ ਗੁਰੂ ਘਰ ਦੇ ਅਥਾਹ ਸ਼ਰਧਾਵਾਨ ਸਨ ਤੇ ਉਨ੍ਹਾਂ ਗੁਰੂ ਨਾਲ ਲਾਈ ਆਪਣੀ ਪ੍ਰੀਤ ਨੂੰ ਆਖਰੀ ਸਵਾਸਾਂ ਤੱਕ ਨਿਭਾਇਆ। ਉਨ੍ਹਾਂ ਕਿਹਾ ਕਿ ਬੀਬੀ ਅੰਮ੍ਰਿਤ ਕੌਰ ਦੇ ਸਦੀਵੀ ਵਿਛੋੜਾ ਦੇ ਜਾਣ ਕਾਰਣ ਪ੍ਰੀਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਉਹ ਬੀਬੀ ਅੰਮ੍ਰਿਤ ਕੌਰ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ krn[
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media